ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿੱਤ ਮੰਤਰੀ ਨੂੰ ਮਿਲੇ ਪੈਨਸ਼ਨਰ ਜਥੇਬੰਦੀ ਦੇ ਨੁਮਾਇੰਦੇ

07:30 AM Aug 31, 2024 IST
ਨਿਰਮਲਾ ਸੀਤਾਰਮਨ ਨੂੰ ਮਿਲਦੇ ਹੋਏ ‘ਈਪੀਐੱਸ-95 ਕੌਮੀ ਅੰਦੋਲਨ ਕਮੇਟੀ’ ਦੇ ਮੈਂਬਰ। -ਫੋਟੋ: ਏਐੱਨਆਈ

ਨਵੀਂ ਦਿੱਲੀ: ਪੈਨਸ਼ਨਰਾਂ ਦੀ ਜਥੇਬੰਦੀ ‘ਈਪੀਐੱਸ-95 ਕੌਮੀ ਅੰਦੋਲਨ ਕਮੇਟੀ’ ਵੱਲੋਂ ਘੱਟੋ-ਘੱਟ ਪੈਨਸ਼ਨ ਵਧਾ ਕੇ 7500 ਰੁਪਏ ਕਰਨ ਦੀ ਮੰਗ ਨੂੰ ਲੈ ਕੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਗਈ। ਕਮੇਟੀ ਮੁਤਾਬਕ, ਇਸ ਦੌਰਾਨ ਸੀਤਰਮਨ ਨੇ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਲੋੜਾਂ ਨੂੰ ਲੈ ਕੇ ਸੰਵੇਦਨਸ਼ੀਲ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਜਾਵੇਗੀ।‘ਈਪੀਐੱਸ-95 ਕੌਮੀ ਅੰਦੋਲਨ ਕਮੇਟੀ’ (ਐੱਨਏਸੀ) ਵਿੱਚ ਸਨਅਤੀ ਖੇਤਰ ਦੇ ਕਰੀਬ 75 ਲੱਖ ਪੈਨਸ਼ਨਰ ਅਤੇ 7.5 ਕਰੋੜ ਰੁਪਏ ਮੌਜੂਦਾ ਮੁਲਾਜ਼ਮ ਸ਼ਾਮਲ ਹਨ। ਇਕ ਬਿਆਨ ਮੁਤਾਬਕ, ‘ਵਫ਼ਦ ਨੂੰ ਭਰੋਸਾ ਦਿਵਾਉਂਦਿਆਂ, ਵਿੱਤੀ ਮੰਤਰੀ ਨੇ ਕਿਹਾ ਕਿ ਸਰਕਾਰ ਪੈਨਸ਼ਨਰਾਂ ਦੀਆਂ ਲੋੜਾਂ ਨੂੰ ਲੈ ਕੇ ਸੰਵੇਦਨਸ਼ੀਲ ਹੈ ਅਤੇ ਈਪੀਐੱਫਓ ਵੱਲੋਂ ਭੇਜੀ ਗਈ ਤਜਵੀਜ਼ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਪੈਨਸ਼ਨਰਾਂ ਦੀ ਵਿੱਤੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਰਾਹ ਲੱਭ ਲਿਆ ਜਾਵੇਗਾ।’ -ਪੀਟੀਆਈ

Advertisement

Advertisement