ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ, ਕਾਂਗਰਸ, ‘ਆਪ’, ਇਨੈਲੋ ਤੇ ਜਜਪਾ ਦਾ ਵੱਕਾਰ ਦਾਅ ’ਤੇ

07:58 AM Oct 05, 2024 IST
ਨਾਇਬ ਸਿੰਘ ਸੈਣੀ, ਭੁਪਿੰਦਰ ਸਿੰਘ ਹੁੱਡਾ, ਦੁਸ਼ਿਅੰਤ ਸਿੰਘ ਚੌਟਾਲਾ

ਆਤਿਸ਼ ਗੁਪਤਾ
ਚੰਡੀਗੜ੍ਹ, 4 ਅਕਤੂਬਰ
ਹਰਿਆਣਾ ਵਿਧਾਨ ਸਭਾ ਚੋਣਾਂ ’ਚ ਰਵਾਇਤੀ ਸਿਆਸੀ ਧਿਰਾਂ ਭਾਜਪਾ, ਕਾਂਗਰਸ, ਇਨੈਲੋ-ਬਸਪਾ ਗੱਠਜੋੜ ਦੇ ਨਾਲ-ਨਾਲ ‘ਆਪ’ ਤੇ ਜੇਜੇਪੀ-ਏਐੱਸਪੀ ਗੱਠਜੋੜ ਦਾ ਵੱਕਾਰ ਵੀ ਦਾਅ ’ਤੇ ਲੱਗਿਆ ਹੋਇਆ ਹੈ। ਇਨ੍ਹਾਂ ਪਾਰਟੀਆਂ ਨੇ ਸਾਰੀਆਂ ਵਿਧਾਨ ਸਭਾ ਸੀਟਾਂ ’ਤੇ ਆਪੋ-ਆਪਣੇ ਉਮੀਦਵਾਰ ਉਤਾਰੇ ਹੋਏ ਹਨ, ਜਿਨ੍ਹਾਂ ਦੀ ਕਿਸਮਤ ਦਾ ਫ਼ੈਸਲਾ 5 ਅਕਤੂਬਰ ਨੂੰ ਸੂਬੇ ਦੇ 2.03 ਕਰੋੜ ਵੋਟਰ ਕਰਨਗੇ। ਇਸ ਚੋਣ ਅਮਲ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਦੇ ਕੌਮੀ ਆਗੂਆਂ ਨੇ ਹਰਿਆਣਾ ’ਚ ਪਹੁੰਚ ਕੇ ਆਪੋ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ। ਵਿਧਾਨ ਸਭਾ ਚੋਣ ’ਚ ਭਾਜਪਾ ਤੀਜੀ ਵਾਰ ਸੱਤਾ ’ਚ ਕਾਬਜ਼ ਹੋਣ ਲਈ ਲੜ ਰਹੀ ਹੈ ਅਤੇ 10 ਸਾਲਾਂ ਤੋਂ ਸੱਤਾ ’ਚੋਂ ਕਾਂਗਰਸ ਸੱਤਾ ਹਾਸਲ ਕਰਨ ਲਈ ਪੂਰ ਜ਼ੋਰ ਲਾ ਰਹੀ ਹੈ। ਇਸ ਦੌਰਾਨ ਹਰਿਆਣਾ ’ਚ ਕਈ ਵਾਰ ਰਾਜ ਕਰਨ ਵਾਲੀ ਇਨੈਲੋ ਤੇ ਜੇਜੇਪੀ ਆਪਣੀ ਸਾਖ ਬਚਾਉਣ ’ਚ ਲੱਗੀਆਂ ਹੋਈਆਂ ਹਨ, ਜਦਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਆਪਣੇ ਉਮੀਦਵਾਰਾਂ ਦੀ ਜ਼ਮਾਨਤਾਂ ਜ਼ਬਤ ਹੋਣ ਜ਼ੋਰ ਲਾਇਆ ਜਾ ਰਿਹਾ ਹੈ। ਚੋਣਾਂ ਪ੍ਰਚਾਰ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਦੇ ਕੌਮੀ ਆਗੂਆਂ ਨੇ ਵੀ ਹਰਿਆਣਾ ’ਚ ਡੇਰੇ ਲਾਈ ਰੱਖੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਹੁਲ ਗਾਂਧੀ ਤੇ ਕੇਜਰੀਵਾਲ ਨੇ ਰੈਲੀਆਂ ਕੀਤੀਆਂ।

Advertisement

ਭਾਜਪਾ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ

ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਦੌਰਾਨ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਪੂਰੇ ਸੂਬੇ ’ਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਹੈ, ਜਿਸ ਕਾਰਨ ਵੋਟਾਂ ’ਚ ਭਾਜਪਾ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Advertisement
Advertisement