ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਹੋਮਾਜਰਾ ਵਾਸੀਆਂ ਨੇ ਠੇਕਾ ਖੋਲ੍ਹਣ ਵਿਰੁੱਧ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਦਿੱਤਾ

07:13 AM Aug 03, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 2 ਅਗਸਤ
ਇੱਥੋਂ ਦੇ ਨੇੜਲੇ ਪਿੰਡ ਬਾਹੋਮਾਜਰਾ ਵਿੱਚ ਸ਼ਰਾਬ ਦੇ ਠੇਕੇ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਨੇ ਤਹਿਸੀਲ ਕੰਪਲੈਕਸ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਐੱਸਡੀਐੱਮ ਦੇ ਨਾਂਅ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ। ਧਰਨਾਕਾਰੀਆਂ ਨੇ ਦੱਸਿਆ ਕਿ ਜਿਸ ਥਾਂ ’ਤੇ ਸ਼ਰਾਬ ਦਾ ਠੇਕਾ ਖੋਲ੍ਹਿਆ ਜਾ ਰਿਹਾ ਹੈ, ਉਹ ਪਿੰਡ ਦੀ ਮੁੱਖ ਸੜਕ ਹੈ। ਇੱਥੇ ਬੱਚੇ ਖੇਡਦੇ ਹਨ, ਬਜ਼ੁਰਗ ਅਤੇ ਔਰਤਾਂ ਸਵੇਰੇ-ਸ਼ਾਮ ਸੈਰ ਕਰਨ ਜਾਂਦੀਆਂ ਹਨ। ਇਸੇ ਸੜਕ ਨੇੜੇ ਪੀਰ ਦੀ ਦਰਗਾਹ, ਸ਼ਹੀਦਾਂ ਦਾ ਅਸਥਾਨ ਅਤੇ ਬਾਬੇ ਦੀ ਕੁਟੀਆ ਹੈ ਜਿੱਥੇ ਲੋਕ ਮੱਥਾ ਟੇਕਣ ਆਉਂਦੇ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਪ੍ਰਸ਼ਾਸਨ ਨੂੰ ਕਈ ਵਾਰ ਸ਼ਿਕਾਇਤ ਕਰ ਚੁੱਕੇ ਹਨ ਪਰ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸ਼ਰਾਬ ਦੇ ਠੇਕੇ ਨੂੰ ਨਾ ਹਟਾਇਆ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਸਿਰ ਹੋਵੇਗੀ। ਪਿੰਡ ਵਾਸੀਆਂ ਨੇ ਟਾਊਨ ਪਲਾਨਰ ਨੂੰ ਵੀ ਸ਼ਿਕਾਇਤ ਭੇਜੀ ਹੈ। ਇਸ ਵਿੱਚ ਵਾਹੀਯੋਗ ਜ਼ਮੀਨ ਤੇ ਗ਼ੈਰ-ਕਾਨੂੰਨੀ ਤੌਰ ’ਤੇ ਠੇਕਾ ਖੋਲ੍ਹਣ ਦੀ ਜਾਂਚ ਦੀ ਮੰਗ ਕੀਤੀ।
ਇਸ ਮੌਕੇ ਕੁਲਬੀਰ ਸਿੰਘ, ਹਰਜੀਤ ਸਿੰਘ, ਜਨਕ ਸਿੰਘ, ਹਰਦੀਪ ਸਿੰਘ, ਨਿਰਮਲ ਸਿੰਘ, ਦਿਲਸ਼ਾਦ, ਲਵਲੀ, ਮਨਦੀਪ ਸਿੰਘ, ਜਸਵੀਰ ਸਿੰਘ, ਤੇਜਵੀਰ ਸਿੰਘ, ਜਤਿੰਦਰ ਸਿੰਘ, ਕੁਲਵੀਰ ਸਿੰਘ, ਆਦਿ ਹਾਜ਼ਰ ਸਨ।
ਇਸ ਮਸਲੇ ਸਬੰਧੀ ਤਹਿਸੀਲਦਾਰ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ਸਬੰਧੀ ਐੱਸਡੀਐੱਮ ਨਾਲ ਗੱਲਬਾਤ ਕਰ ਕੇ ਜਲਦ ਹੱਲ ਕਰਵਾਇਆ ਜਾਵੇਗਾ।

Advertisement

Advertisement
Advertisement