ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਵਾਸੀਆਂ ਨੂੰ ਮੀਂਹ ਨਾਲ ਮਿਲੀ ਗਰਮੀ ਤੋਂ ਰਾਹਤ

08:48 AM Jun 22, 2024 IST
ਤਕਰੀਬਨ ਇਕ ਮਹੀਨੇ ਲੂ ਝੱਲਣ ਤੋਂ ਬਾਅਦ ਨਵੀਂ ਦਿੱਲੀ ਵਿੱਚ ਸ਼ੁੱਕਰਵਾਰ ਨੂੰ ਪਏ ਮੀਂਹ ਦਾ ਆਨੰਦ ਮਾਣਦੀਆਂ ਹੋਈਆਂ ਮੁਟਿਆਰਾਂ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਜੂਨ
ਦਿੱਲੀ ਵਾਸੀਆਂ ਨੂੰ ਅੱਜ ਹਲਕਾ ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੀ ਹੈ। ਆਈਐੱਮਡੀ ਨੇ ਸ਼ਨਿਚਰਵਾਰ ਅਤੇ ਐਤਵਾਰ ਨੂੰ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੀਂਹ ਪੈਣ ਨਾਲ ਦਿੱਲੀ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਅਤਿ ਦੀ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਾਏ ਹੋਏ ਸਨ। ਕੌਮੀ ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਅੱਜ ਹਲਕੀ ਬਾਰਿਸ਼ ਹੋਈ, ਜਿਸ ਨੇ ਅਤਿ ਗਰਮੀ ਤੋਂ ਰਾਹਤ ਦਿੱਤੀ ਹੈ।
ਭਾਰਤ ਮੌਸਮ ਵਿਭਾਗ ਅਨੁਸਾਰ ਘੱਟੋ ਘੱਟ ਤਾਪਮਾਨ 28.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸਮੇਂ ਲਈ ਆਮ ਮੰਨਿਆ ਜਾਂਦਾ ਹੈ। ਆਈਐੱਮਡੀ ਨੇ ਸ਼ਨਿਚਰਵਾਰ ਅਤੇ ਐਤਵਾਰ ਨੂੰ ਬੱਦਲਵਾਈ ਰਹਿਣ ਅਤੇ ਮਹੀਨੇ ਦੇ ਅਖੀਰ ਤੱਕ ਰਾਹਤ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਅੱਜ ਸ਼ਹਿਰ ਦੇ ਕਈ ਖੇਤਰਾਂ ਵਿੱਚ ਗਰਜ ਅਤੇ ਹਲਕੀ ਬਾਰਿਸ਼ ਹੋਈ। ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸਪਾਸ ਰਿਹਾ। ਦਿੱਲੀ ਵਾਸੀਆਂ ਨੂੰ ਭਾਰੀ ਗਰਮੀ ਦੇ ਨਾਲ-ਨਾਲ ਪਾਣੀ ਦੇ ਸੰਕਟ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਪੰਜ ਦਿਨਾਂ ਵਿੱਚ ਪੁਲੀਸ ਨੇ ਸ਼ਹਿਰ ਅਤੇ ਆਸਪਾਸ 50 ਤੋਂ ਵੱਧ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਹਾਲਾਂਕਿ ਪੁਲੀਸ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਇਹ ਮੌਤਾਂ ਗਰਮੀ ਨਾਲ ਹੋਈਆਂ ਹਨ। ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦੁਪਹਿਰ 1 ਵਜੇ 173 ਦਰਜ ਕੀਤਾ ਗਿਆ ਇਸ ਨੂੰ ‘ਦਰਮਿਆਨਾ’ ਵਜੋਂ ਸ਼੍ਰੇਣੀਬੱਧ ਕੀਤਾ ਗਿਆ।

Advertisement

Advertisement