ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਣੀ ਨਾ ਮਿਲਣ ਤੋਂ ਤੰਗ ਲੱਧੇਵਾਲ ਵਸਨੀਕਾਂ ਨੇ ਮੋਮਬੱਤੀਆਂ ਜਗਾ ਕੇ ਰੋਸ ਪ੍ਰਗਟਾਇਆ

11:23 AM Aug 11, 2024 IST
ਮੋਮਬੱਤੀਆਂ ਬਾਲ ਕੇ ਰੋਸ ਪ੍ਰਗਟਾਉਂਦੇ ਹੋਏ ਪਿੰਡ ਲੱਧੇਵਾਲ ਦੇ ਵਸਨੀਕ।

ਜੰਗ ਬਹਾਦਰ ਸਿੰਘ ਸੇਖੋਂ
ਗੜ੍ਹਸ਼ੰਕਰ, 10 ਅਗਸਤ
ਤਹਿਸੀਲ ਦੇ ਬਲਾਕ ਮਾਹਿਲਪੁਰ ਦੇ ਨੇੜੇ ਪੈਂਦੇ ਪਿੰਡ ਲੱਧੇਵਾਲ ਦੇ ਵਸਨੀਕਾਂ ਵੱਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਮੋਮਬੱਤੀਆਂ ਜਗਾ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ ਹੇਠ ਹੋਏ ਮੁਜ਼ਾਹਰੇ ਮੌਕੇ ਲੋਕਾਂ ਨੇ ਕਿਹਾ ਕਿ ਪਿੰਡ ਲੱਧੇਵਾਲ ਦੇ ਲਗਭਗ 50 ਤੋਂ 60 ਘਰਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਰਕਾਰਾਂ ਦੇ ਨੁਮਾਇੰਦਿਆਂ ਅਤੇ ਜਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਪਿੰਡ ਦੇ ਵਸਨੀਕਾਂ ਵੱਲੋਂ ਮੰਗ ਪੱਤਰ ਦਿੱਤੇ ਗਏ, ਪਰ ਇਸ ਮੁਸ਼ਕਲ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਇਸ ਬਾਰੇ ਡਿਪਟੀ ਕਮਿਸ਼ਨਰ ਨੂੰ ਵੀ ਮਾਰਚ 2023 ਵਿੱਚ ਪਿੰਡ ਵਾਸੀਆਂ ਦੇ ਵਫਦ ਨੇ ਮੰਗ ਪੱਤਰ ਦਿੱਤਾ ਸੀ ਜਿਸ ਸਬੰਧੀ ਵੀ ਕੋਈ ਕਾਰਵਾਈ ਨਹੀਂ ਹੋਈ।
ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੇ ਮੰਗ ਕੀਤੀ ਗਈ ਪਿੰਡ ਵਿੱਚ ਪਾਣੀ ਦੀ ਸਪਲਾਈ ਸਬੰਧੀ ਸਰਕਾਰੀ ਟਿਊਬਵੈੱਲ ਦਾ ਪੱਕਾ ਬੋਰ ਕੀਤਾ ਜਾਵੇ ਅਤੇ ਉਦੋਂ ਤੱਕ ਨੇੜਲੇ ਪਿੰਡ ਹਵੇਲੀ ਤੋਂ ਪਾਈਪ ਲਾਈਨ ਪਾ ਕੇ ਪਾਣੀ ਦੀ ਸਪਲਾਈ ਚਾਲੂ ਕੀਤੀ ਜਾਵੇ। ਇਸ ਮੌਕੇ ਰਾਜਿੰਦਰ ਸਿੰਘ, ਉਂਕਾਰ ਸਿੰਘ, ਪ੍ਰਿਤਪਾਲ ਸਿੰਘ, ਸੁਰਿੰਦਰ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਕੁਮਾਰ, ਕੁਲਦੀਪ ਸਿੰਘ, ਬਿੱਟੂ ਅਤੇ ਚਰਨਜੀਤ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ।

Advertisement

Advertisement