ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਇਓ ਗੈਸ ਪਲਾਂਟ ਬੰਦ ਕਰਵਾਉਣ ਲਈ ਇਲਾਕਾ ਵਾਸੀ ਸੰਘਰਸ਼ ਕਰਨ ਲਈ ਤਿਆਰ

08:32 AM Aug 08, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਗੂ।

ਬਲਵਿੰਦਰ ਸਿੰਘ ਭੰਗੂ
ਭੋਗਪੁਰ, 7 ਅਗਸਤ
ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਭਾਜਪਾ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਡੱਲੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅੰਮ੍ਰਿਤਪਾਲ ਸਿੰਘ ਖਰਲ, ਬਸਪਾ ਆਗੂ ਰਾਕੇਸ਼ ਬੱਗਾ, ਸੀਨੀਅਰ ਕਾਂਗਰਸੀ ਆਗੂ ਅਸ਼ਵਨ ਭੱਲਾ ਤੇ ਕਿਸਾਨ ਯੂਨੀਅਨਾਂ ਦੇ ਆਗੂਆਂ- ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਮੁਕੇਸ਼ ਚੰਦਰ, ਅਮਰਜੀਤ ਸਿੰਘ ਚੌਲਾਂਗ ਦੀ ਅਗਵਾਈ ਹੇਠ ਇਲਾਕੇ ਦੇ ਲੋਕਾਂ ਨੇ ਸਹਿਕਾਰੀ ਖੰਡ ਮਿੱਲ ਭੋਗਪੁਰ ਦੇ ਗੇਟ ਅੱਗੇ ਖੜ੍ਹੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਆਈ ਐੱਸ ਡੀ ਬਾਇਓ ਫਿਊਲ ਗੈਸ ਪਲਾਂਟ ਅਤੇ ਸਰਕਾਰ ਵਿਚਕਾਰ ਖੰਡ ਮਿੱਲ ’ਚ ਸੀਐੱਨਜੀ ਬਾਇਓ ਗੈਸ ਪਲਾਂਟ ਲਗਾਉਣ ਸਬੰਧੀ ਹੋਏ ਐੱਮਓਯੂ ਨੂੰ ਰੱਦ ਕੀਤਾ ਜਾਵੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਡੱਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਭੋਗਪੁਰ ਅਤੇ ਪਿੰਡ ਮੋਗਾ ਦੇ ਕਿਸਾਨਾਂ ਨੇ ਆਪਣੀਆਂ ਜ਼ਮੀਨਾਂ ਖੰਡ ਲਗਾਉਣ ਅਤੇ ਗੰਨੇ ਦੀਆਂ ਵਧੀਆਂ ਕਿਸਮਾਂ ਪੈਦਾ ਕਰਨ ਲਈ ਦਿੱਤੀ ਹੈ ਤਾਂ ਫਿਰ ਸਰਕਾਰ ਜਾਣੱਬੁਝ ਕਿ ਇਹ ਜ਼ਮੀਨ ਨਿੱਜੀ ਕੰਪਨੀ ਨਾਲ ਐੱਮਓਯੂ ਕਰ ਕੇ ਖੰਡ ਮਿੱਲ ਵਿੱਚ ਬਾਇਓ ਗੈਸ ਪਲਾਂਟ ਲਗਾ ਕੇ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ਲਈ ਹਵਾ, ਪਾਣੀ ਅਤੇ ਮਿੱਟੀ ਨੂੰ ਪ੍ਰਦਰਸ਼ਿਤ ਕਰਨ ਲਈ ਕਿਉਂ ਅੜੀ ਹੋਈ ਹੈ? ਕਾਂਗਰਸੀ ਵਿਧਾਇਕ ਕੋਟਲੀ ਨੇ ਕਿਹਾ ਕਿ ਜਦੋਂ ਡਿਪਟੀ ਕਮਿਸ਼ਨਰ ਜਲੰਧਰ ਅਤੇ ਹੋਰ ਅਫਸਰਾਂ ਨੇ ਕੁਝ ਦਿਨ ਪਹਿਲਾਂ ਇਹ ਵਿਸ਼ਵਾਸ ਦਿਵਾਇਆ ਸੀ ਕਿ ਖੰਡ ਮਿੱਲ ਭੋਗਪੁਰ ਵਿੱਚ ਬਾਇਓ ਗੈਸ ਪਲਾਂਟ ਨਹੀਂ ਲੱਗੇਗਾ ਤਾਂ ਫਿਰ ਪਲਾਂਟ ਲਗਾਉਣ ਲਈ ਚੋਰੀ ਛਿਪੇ ਕਿਉਂ ਕੰਮ ਕੀਤਾ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਇਸ ਬਾਇਓ ਗੈਸ ਪਲਾਂਟ ਨੂੰ ਪੱਕੇ ਤੌਰ ’ਤੇ ਬੰਦ ਕਰਾਉਣ ਲਈ 8 ਨੂੰ ਅਗਸਤ ਨੂੰ ਦਾਣਾ ਮੰਡੀ ਭੋਗਪੁਰ ਵਿੱਚ ਇਲਾਕੇ ਦਾ ਵੱਡਾ ਇਕੱਠ ਕਰ ਕੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ ਅਤੇ ਪਿੰਡ ਪੱਧਰ ਦੀਆਂ ਕਮੇਟੀਆਂ ਵੀ ਬਣਾਈਆਂ ਜਾ ਰਹੀਆਂ ਹਨ। ਇਸ ਦੌਰਾਨ ‘ਆਪ’ ਦੇ ਹਲਕਾ ਇੰਚਾਰਜ ਪਨਬਸ ਦੇ ਡਾਇਰੈਕਟਰ ਜੀਤ ਲਾਲ ਭੱਟੀ ਦਾ ਧਿਆਨ ਇਸ ਬਾਇਓ ਗੈਸ ਪਲਾਂਟ ਵੱਲ ਦਿਵਾਇਆ ਗਿਆ ਤਾਂ ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਨਿੱਜੀ ਕੰਪਨੀ ਨਾਲ ਐੱਮਓਯੂ ਕੀਤਾ ਸੀ ਜਿਸ ਕਰਕੇ ਪਲਾਂਟ ਲੱਗਣਾ ਸ਼ੁਰੂ ਹੋਇਆ, ਇਸ ਵਿੱਚ ਮੌਜੂਦਾ ‘ਆਪ’ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ।

Advertisement

Advertisement
Advertisement