ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡਾਂ ਦੇ ਵਸਨੀਕਾਂ ਨੇ ਵਿਧਾਇਕ ਨੂੰ ਮੁਸ਼ਕਲਾਂ ਦੱਸੀਆਂ

09:07 AM Sep 25, 2024 IST
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਲੋਕਾਂ ਦੀ ਸਮੱਸਿਆਵਾਂ ਸੁਣਦੇ ਹੋਏ।

ਸਰਬਜੀਤ ਸਿੰਘ ਭੱਟੀ
ਲਾਲੜੂ, 24 ਸਤੰਬਰ
ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪਿੰਡ ਰਾਮਗੜ੍ਹ ਰੁੜਕੀ ਵਿੱਚ ਸੁਵਿਧਾ ਕੈਂਪ ਲਾਇਆ ਗਿਆ। ਇਸ ਵਿੱਚ ਪਿੰਡ ਬਟੋਲੀ, ਸੰਗੋਥਾ, ਮੀਰਪੁਰ, ਧੀਰੇ ਮਾਜਰਾ, ਧਰਮਗੜ੍ਹ, ਜਸਤਾਨਾ ਕਲਾਂ ਅਤੇ ਜੜੌਤ ਵਾਸੀ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਪੁੱਜੇ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਵਿੱਚੋਂ ਕਈਆਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਲੋਕਾਂ ਦੀ ਸਮੱਸਿਆਵਾਂ ਦਾ ਹੱਲ ਕੀਤਾ।
ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ, ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਸਬੰਧੀ ਆਮ ਲੋਕਾਂ ਨੂੰ ਅਗਾਊਂ ਸੂਚਿਤ ਕਰਨ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਇਹ ਵੀ ਪਤਾ ਹੋਣਾ ਯਕੀਨੀ ਬਣਾਇਆ ਜਾਵੇ ਕਿ ਲੱਗਣ ਵਾਲੇ ਕੈਂਪ ਵਿੱਚ ਕਿਹੜੇ-ਕਿਹੜੇ ਵਿਭਾਗ ਸ਼ਾਮਲ ਹੋ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕੈਂਪ ਵਿਚ ਪੁੱਜੇ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਪਿੰਡਾਂ ਨਾਲ ਸਬੰਧਤ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।

Advertisement

Advertisement