ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਜ਼ੋਰਾਵਰ ਸਿੰਘ ਸਕੂਲ ਦਾ ਨਤੀਜਾ ਸ਼ਾਨਦਾਰ

08:02 AM Jul 26, 2020 IST

ਡੀ.ਪੀ.ਐੱਸ ਬੱਤਰਾ 
ਸਮਰਾਲਾ, 25 ਜੁਲਾਈ

Advertisement

ਇਥੇ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ। ਸਕੂਲ ਦੇ ਪ੍ਰਿੰਸੀ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਆਰਟਸ ਗਰੁੱਪ ਵਿੱਚੋਂ ਹਰਜੋਤ ਕੌਰ ਨੇ ਸਕੂਲ ’ਚੋਂ ਪਹਿਲਾ, ਜਸ਼ਨਪ੍ਰੀਤ ਕੌਰ ਨੇ ਦੂਜਾ ਅਤੇ ਮਨਪ੍ਰੀਤ ਕੌਰ  ਨੇ ਤੀਸਰਾ ਸਥਾਨ ਹਾਸਲ ਕੀਤਾ ਹੈ। ਕਾਮਰਸ  ਗਰੁੱਪ ਦੀ ਸਿਮਰਨਜੀਤ ਕੌਰ ਨੇ ਪਹਿਲਾ, ਪਰਦੀਪ ਸਿੰਘ ਨੇ ਦੂਜਾ ਅਤੇ ਦਮਨਪ੍ਰੀਤ ਕੌਰ ਨੇ  ਤੀਜਾ ਸਥਾਨ ਹਾਸਲ ਕੀਤਾ। ਡਾ. ਗੁਰਮੋਹਨ ਸਿੰਘ ਵਾਲੀਆ ਅਤੇ ਸਕੂਲ ਦੇ ਪ੍ਰਧਾਨ ਅਮਰਇੰਦਰ ਸਿੰਘ ਲਬਿੜਾ ਨੇ ਸ਼ਾਨਦਾਰ ਨਤੀਜੇ ਦੀ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

ਪਾਇਲ(ਦੇਵਿੰਦਰ ਸਿੰਘ ਜੱਗੀ): ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕਸੂਦੜਾ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ, ਜਿਸ ਵਿੱਚ ਕੁੜੀਆਂ ਨੇ ਬਾਜੀ ਮਾਰ ਕੇ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਸਕੂਲ ਪ੍ਰਿੰਸੀਪਲ ਜਗਦੀਸ਼ ਕੌਰ ਨੇ ਦੱਸਿਆ ਕਿ  ਤਮਨਜੀਤ ਕੌਰ ਨੇ ਪਹਿਲਾ, ਨਵਨੀਤ ਕੌਰ ਨੇ ਦੂਜਾ ਤੇ ਸਨਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।  ਸਕੂਲ ਪ੍ਰਿੰਸੀਪਲ ਜਗਦੀਸ਼ ਕੌਰ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ਼ , ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਇਸੇ ਤਰ੍ਹਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਾਇਲ ਦੀ ਪ੍ਰਿੰਸੀਪਲ ਕਰਮਜੀਤ ਕੌਰ ਦੋਰਾਹਾ ਨੇ ਦੱਸਿਆ ਕਿ ਤਮਨਜੀਤ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਨੇ ਦੂਜਾ ਤੇ ਗੁਰਵਿੰਦਰ ਕੌਰ ਨੇ ਤੀਜਾ ਤੇ ਹਸਨਦੀਪ ਕੌਰ ਨੇ ਚੌਥਾ ਸਥਾਨ ਹਾਸਿਲ ਕੀਤਾ। 

Advertisement

Advertisement
Tags :
ਸਕੂਲਸ਼ਾਨਦਾਰਸਿੰਘਜ਼ੋਰਾਵਰਨਤੀਜਾ:ਬਾਬਾ
Advertisement