ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਨਾਨਕ ਕਾਲਜ ਦਾ ਨਤੀਜਾ ਸੌ ਫੀਸਦੀ ਰਿਹਾ

09:03 AM Oct 15, 2024 IST
ਹੋਣਹਾਰ ਵਿਦਿਆਰਥੀਆਂ ਨਾਲ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਹੋਰ। ਫੋਟੋ: ਮਜਾਰੀ

ਬੰਗਾ: ਢਾਹਾਂ ਕਲੇਰਾਂ ਵਿਖੇ ਸਥਿਤ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਦੀ ਕਲਾਸ ਬੀਐੱਸਸੀ ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾ। ਇਸ ਨਤੀਜੇ ਵਿੱਚ ਹਰਨੀਤ ਕੌਰ ਵਾਸੀ ਚੱਕ ਚੱਕ ਬਿਲਗਾ ਨੇ ਪਹਿਲਾ ਸਥਾਨ, ਤਰਨਪ੍ਰੀਤ ਕੌਰ ਵਾਸੀ ਮੰਢਾਲੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਅੱਵਲ ਆਏ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਅਤੇ ਵਾਇਸ ਪ੍ਰਿੰਸੀਪਲ ਰਮਨਦੀਪ ਕੌਰ ਕੰਗ, ਰੁਪਿੰਦਰ ਸ਼ਰਮਾ ਸਹਾਇਕ ਕਲਾਸ ਇੰਚਾਰਜ, ਨਵਜੋਤ ਕੌਰ ਸਹੋਤਾ, ਸ਼ਿਵਾਨੀ ਭਰਦਵਾਜ, ਜਸਵੀਰ ਕੌਰ, ਰੋਜ਼ਾ ਗਰੇਵਾਲ, ਗੁਰਮੀਤ ਸਿੰਘ ਤੇ ਕਿਰਨ ਬੇਦੀ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement