ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਤਾ ਜਰਨੈਲ ਕੌਰ ਮੈਮੋਰੀਅਲ ਕਾਲਜ ਦਾ ਨਤੀਜਾ ਸੌ ਫੀਸਦੀ ਰਿਹਾ

07:44 AM Aug 08, 2024 IST
ਸਪਨਾ ਹਰਪ੍ਰੀਤ ਸਿੰਘ ਅਮਨਪ੍ਰਿਆ

ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਮਾਤਾ ਜਰਨੈਲ ਕੌਰ ਮੈਮੋਰੀਅਲ ਕਾਲਜ ਆਫ ਫਾਰਮੇਸੀ ਦਾ ਡੀ. ਫਾਰਮੇਸੀ ਪਹਿਲੇ ਸਾਲ ਦਾ ਨਤੀਜਾ ਸੌ ਫੀਸਦੀ ਰਿਹਾ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮੁਨੀਸ਼ ਜੋਸ਼ੀ ਨੇ ਦੱਸਿਆ ਕਿ ਇਸ ਨਤੀਜੇ ’ਚ ਸਪਨਾ ਨੇ ਪਹਿਲਾ ਸਥਾਨ, ਅਮਨਪ੍ਰਿਆ ਚੰਦੇਲ ਨੇ ਦੂਸਰਾ ਸਥਾਨ ਅਤੇ ਹਰਪ੍ਰੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਸੁਪਰਡੈਂਟ ਮੇਜਰ ਮਹਿਤਾ ਨੇ ਇਨ੍ਹਾਂ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ’ਚ ਇਨ੍ਹਾਂ ਵਿਦਿਆਰਥੀਆਂ ਨੂੰ ਚੰਗੀਆਂ ਮੱਲਾਂ ਮਾਰਨ ਅਤੇ ਮਾਨਵਤਾ ਦੀ ਸੇਵਾ ਕਰਨ ਦਾ ਸੰਦੇਸ਼ਾ ਦਿੱਤਾ। ਇਸ ਮੌਕੇ ਪ੍ਰਿੰਸੀਪਲ ਰੁਪਿੰਦਰ ਕੌਰ ਬੁੱਟਰ ਅਤੇ ਵਾਈਸ ਪ੍ਰਿੰਸੀਪਲ ਮਨਜਿੰਦਰ ਕੌਰ ਬਰਾੜ, ਦੇਸ਼ ਭਗਤ ਗਲੋਬਲ ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ, ਪਰਮਪ੍ਰੀਤ ਕੌਰ ਵਿਦਿਆਰਥੀਆਂ ਅਤੇ ਸਮੂਹ ਸਟਾਫ ਦਾ ਹੌਸਲਾ ਵਧਾਇਆ ਅਤੇ ਸ਼ਲਾਘਾ ਕੀਤੀ।

Advertisement

Advertisement