ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦਾ ਨਤੀਜਾ ਸ਼ਾਨਦਾਰ ਰਿਹਾ
ਪੱਤਰ ਪ੍ਰੇਰਕ
ਚਾਉਕੇ, 1 ਅਗਸਤ
ਮਾਤਾ ਸੁੰਦਰੀ ਐਜੂਕੇਸ਼ਨ ਕਾਲਜ ਢੱਡੇ ਦਾ ਬੀਐੱਡ ਸਮੈਸਟਰ ਪਹਿਲਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ, ਐੱਮਡੀ ਗੁਰਬਿੰਦਰ ਸਿੰਘ ਅਤੇ ਡਾਇਰੈਕਟਰ ਐਡਮਨਿਸਟਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਇਸ ਸ਼ਾਨਦਾਰ ਨਤੀਜੇ ਉੱਪਰ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ ਮਿਹਨਤ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਕਿਹਾ ਕਿ ਸੰਸਥਾ ਦਾ ਪਲੇਸਮੈਂਟ ਸੈੱਲ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਰੁਜ਼ਗਾਰ ਦਿਵਾਉਣ ਲਈ ਬਚਨਬੱਧ ਹੈ। ਵਿਭਾਗ ਦੇ ਮੁਖੀ ਪ੍ਰੋ. ਵੀਰਪਾਲ ਕੌਰ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਹੁਸਨਜੋਤ ਕੌਰ ਪੁੱਤਰੀ ਰਾਜਵੰਤ ਸਿੰਘ ਨੇ 80 ਪ੍ਰਤੀਸ਼ਤ, ਪ੍ਰਦੀਪ ਕੌਰ ਪੁੱਤਰੀ ਜਗਤਾਰ ਸਿੰਘ ਨੇ 77 ਪ੍ਰਤੀਸ਼ਤ ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸੁਖਪ੍ਰੀਤ ਕੌਰ ਪੁੱਤਰੀ ਮੋਹਨ ਸਿੰਘ ਅਤੇ ਹਰਕਰਨ ਕੌਰ ਪੁੱਤਰੀ ਵਰਤਾਰ ਸਿੰਘ ਨੇ 76.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ। ਹੋਰਨਾਂ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਹਾਸਲ ਕੀਤੇ ਅਤੇ ਨਤੀਜਾ ਸੌ ਫ਼ੀਸਦੀ ਰਿਹਾ। ਇਸ ਮੌਕੇ ਸੰਸਥਾ ਦੇ ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਅਤੇ ਪ੍ਰਸ਼ਾਸਕੀ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ,ਬੀ.ਐਡ. ਵਿਭਾਗ ਦੇ ਪ੍ਰੋ. ਜਗਜੀਤ ਸਿੰਘ, ਪ੍ਰੋ. ਵੀਰਇੰਦਰ ਕੌਰ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥਣਾਂ ਨੂੰ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ।