For the best experience, open
https://m.punjabitribuneonline.com
on your mobile browser.
Advertisement

ਐੱਸਡੀ ਪਬਲਿਕ ਸਕੂਲ ਆਦਮਪੁਰ ਦਾ ਨਤੀਜਾ ਸ਼ਾਨਦਾਰ ਰਿਹਾ­

09:08 AM Apr 03, 2024 IST
ਐੱਸਡੀ ਪਬਲਿਕ ਸਕੂਲ ਆਦਮਪੁਰ ਦਾ ਨਤੀਜਾ ਸ਼ਾਨਦਾਰ ਰਿਹਾ­
ਪਹਿਲੇ ਤਿੰਨ ਸਥਾਨ ’ਤੇ ਆਉਣ ਵਾਲੇ ਵਿਦਿਆਰਥੀ ਪ੍ਰਿੰਸੀਪਲ ਬਿੰਦੂ ਸਿੰਗਾਰੀ ਦੇ ਨਾਲ। -ਫੋਟੋ: ਮਲਕੀਅਤ ਸਿੰਘ
Advertisement

ਪੱਤਰ ਪ੍ਰੇਰਕ
ਜਲੰਧਰ, 2 ਅਪਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਕਲਾਸ ਦੇ ਨਤੀਜੇ ਦੌਰਾਨ ਐੱਸਡੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਦਮਪੁਰ ਦਾ ਨਤੀਜਾ 100 ਫੀਸਦੀ ਰਿਹਾ ਹੈ। ਪ੍ਰਿੰਸੀਪਲ ਬਿੰਦੂ ਸਿੰਗਾਰੀ ਨੇ ਦੱਸਿਆ ਕਿ ਇਸ ਸਾਲ ਸਕੂਲ ਦੇ 32 ਵਿਦਿਆਰਥੀਆਂ ਨੇ ਪੰਜਵੀਂ ਕਲਾਸ ਦੇ ਪੇਪਰ ਦਿੱਤੇ ਸਨ ਤੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ। ਉਨ੍ਹਾਂ ਦੱਸਿਆ ਲਵਜੋਤ ਬੱਧਣ 96 ਫੀਸਦੀ ਨੰਬਰ ਲੈ ਕੇ ਪਹਿਲੇ, ਬੀਰੇਨ ਹਰੀ 95 ਫੀਸਦੀ ਨੰਬਰ ਲੈ ਕੇ ਦੂਜੇ ਅਤੇ 94.8 ਫੀਸਦੀ ਨੰਬਰ ਲੈ ਕੇ ਮਨਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। ਉਨ੍ਹਾਂ ਦੱਸਿਆ ਕਿ 28 ਵਿਦਿਆਰਥੀਆਂ ਨੇ 85 ਫੀਸਦੀ ਨੰਬਰ ਲੈ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸ ਮੌਕੇ ਸਵਾਮੀ ਰਾਮ ਭਾਰਤੀ, ਮੰਗਤ ਰਾਮ ਸ਼ਰਮਾ, ਕੁਲਦੀਪ ਦੁੱਗਲ, ਮਾਸਟਰ ਰਾਮੇਸ਼ ਚੰਦਰ ਦੱਤਾ, ਸ਼ਾਮ ਸੁੰਦਰ ਸ਼ਰਮਾ, ਜਤਿੰਦਰ ਕੁਮਾਰ ਡੋਗਰਾ, ਮੀਨਾ ਪਰਾਸ਼ਰ ਨੇ ਪਾਸ ਹੋਏ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ ਪਿਤਾ ਅਤੇ ਸਟਾਫ ਨੂੰ ਵਧਾਈ ਦਿੱਤੀ।
ਗੜ੍ਹਸ਼ੰਕਰ (ਨਿੱਜੀ ਪੱਤਰ ਪ੍ਰੇਰਕ) : ਦੋਆਬਾ ਸਕਾਲਰ ਪਬਲਿਕ ਸਕੂਲ ਬੀਹੜਾਂ ਦੇ ਪ੍ਰਿੰਸੀਪਲ ਗੁਰਬਖਸ਼ ਲਾਲ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ। ਜਿਨ੍ਹਾਂ ’ਚ ਵਿਦਿਆਰਥਣ ਜਨਤ ਨੇ 89.4% ਅੰਕ ਪ੍ਰਾਪਤ ਕਰ ਸਕੂਲ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਜਦ ਕਿ ਜਸਲੀਨ ਕੌਰ ਅਤੇ ਕਰਨਵੀਰ ਸਿੰਘ ਨੇ ਕ੍ਰਮਵਾਰ ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ।

Advertisement

ਜੀਟੀਬੀ ਖਾਲਸਾ ਸਕੂਲ ਦਾ ਨਤੀਜਾ ਸੌ ਫੀਸਦੀ

ਦਸੂਹਾ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਗੁਰੂ ਤੇਗ ਬਹਾਦਰ ਖਾਲਸਾ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਨੇ ਦੱਸਿਆ ਕਿ ਸਿਮਰਤ ਕੌਰ ਨੇ 98.2 ਫੀਸਦੀ, ਅਮ੍ਰਿਤਪ੍ਰੀਤ ਕੌਰ ਨੇ 98 ਫੀਸਦੀ, ਅਰਸ਼ਪ੍ਰੀਤ ਕੌਰ ਨੇ 96.8 ਫੀਸਦੀ ਅੰਕ ਹਾਸਲ ਕਰਕੇ ਸਕੂਲ ਵਿੱਚੋਂ ਕ੍ਰਮਵਾਰ ਪਹਿਲੀਆਂ ਤਿੰਨ ਪੁਜ਼ੀਸ਼ਨਾਂ ’ਤੇ ਕਬਜ਼ਾ ਕੀਤਾ ਹੈ ਜਦੋਂ ਕਿ ਜਪਵੀਰ ਸਿੰਘ 96.2 ਫੀਸਦੀ ਅੰਕਾਂ ਨਾਲ ਚੌਥੇ ਸਥਾਨ ’ਤੇ ਰਿਹਾ। ਡਾ. ਸੁਰਜੀਤ ਕੌਰ ਬਾਜਵਾ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ, ਡਿਪਟੀ ਮੈਨੇਜਰ ਦੀਪਗਗਨ ਸਿੰਘ ਗਿਲ, ਜੁਆਂਇੰਟ ਸੈਕਟਰੀ ਪ੍ਰਸ਼ੋਤਮ ਸਿੰਘ ਦੇਵੀਦਾਸ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement
Author Image

sukhwinder singh

View all posts

Advertisement
Advertisement
×