For the best experience, open
https://m.punjabitribuneonline.com
on your mobile browser.
Advertisement

ਸ਼ਹਿਰ ਦੇ ਸਕੂਲਾਂ ਦਾ ਪੰਜਵੀਂ ਦਾ ਨਤੀਜਾ ਸ਼ਾਨਦਾਰ

07:12 AM Apr 05, 2024 IST
ਸ਼ਹਿਰ ਦੇ ਸਕੂਲਾਂ ਦਾ ਪੰਜਵੀਂ ਦਾ ਨਤੀਜਾ ਸ਼ਾਨਦਾਰ
ਸਰਕਾਰੀ ਸਕੂਲ ਮੋਤੀ ਨਗਰ ਦੇ ਪੰਜਵੀਂ ਜਮਾਤ ਵਿੱਚੋਂ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 4 ਅਪਰੈਲ
ਲੁਧਿਆਣਾ ਦੇ ਵੱਖਵੱਖ ਸਕੂਲਾਂ ਡਾ. ਏਵੀਐੱਮ ਸਕੂਲ ਅਤੇ ਸਰਕਾਰੀ ਸਮਾਰਟ ਸਕੂਲ ਮੋਤੀ ਨਗਰ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਥਾਨਕ ਈਸਾ ਨਗਰ ਪੁਲੀ ਨੇੜੇ ਪੈਂਦੇ ਡਾ. ਏਵੀਐੱਮ ਪਬਲਿਕ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਗਾਬਾ ਅਤੇ ਡਾਇਰੈਕਟਰ ਰਾਜੀਵ ਕੁਮਾਰ ਲਵਲੀ ਨੇ ਦੱਸਿਆ ਕਿ ਸਕੂਲ ਦੇ 6 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਇਨ੍ਹਾਂ ’ਚ ਵੰਸ਼ ਨੇ 96.2 ਫੀਸਦੀ, ਹਰਮਨਪ੍ਰੀਤ ਕੌਰ ਨੇ 95.2 ਫੀਸਦੀ, ਮਨਸਹਿਜ ਨੇ 93.4 ਫੀਸਦੀ, ਵਿਰਾਟ ਨੇ 93 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਅਮਿਤਾ, ਤਰਨਜੀਤ ਕੌਰ, ਉਪਿੰਦਰ ਕੌਰ, ਨੇਹਾ ਬਜਾਜ, ਹਰਸ਼ ਬਾਲਾ, ਗੁਰਪ੍ਰੀਤ ਕੌਰ, ਸੋਨੀਆ, ਮੰਜੂ ਹਾਜ਼ਰ ਸਨ। ਇਸੇ ਤਰ੍ਹਾਂ ਸਮਾਰਟ ਸਕੂਲ ਮੋਤੀ ਨਗਰ ਦਾ ਪੰਜਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ ਦੋ ਵਿਦਿਆਰਥੀਆਂ ਨੇ 500-500 ਅੰਕ ਪ੍ਰਾਪਤ ਕੀਤੇ ਹਨ। ਸਕੂਲ ਦੇ ਮੁਖੀ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਸਮਾਰਟ ਸਕੂਲ ਮੋਤੀ ਨਗਰ ਦੇ 73 ਵਿਦਿਆਰਥੀਆਂ ਨੇ ਪੰਜਵੀਂ ਬੋਰਡ ਦੀ ਪ੍ਰੀਖਿਆ ਦਿੱਤੀ ਅਤੇ ਸਾਰੇ ਹੀ ਵਧੀਆ ਅੰਕਾਂ ਨਾਲ ਪਾਸ ਹੋਏ। ਇਨ੍ਹਾਂ ਵਿੱਚੋਂ ਸਕੂਲ ਦੀਆਂ ਦੋ ਵਿਦਿਆਰਥਣਾਂ ਸੀਆ ਅਤੇ ਪਾਕਸ਼ੀ ਵੱਲੋਂ 500 ਵਿੱਚੋਂ 500 ਨੰਬਰ ਪ੍ਰਾਪਤ ਕਰ ਕੇ ਸਮਾਰਟ ਸਕੂਲ ਮੋਤੀ ਨਗਰ ਅਤੇ ਸਰਕਾਰੀ ਸਕੂਲਾਂ ਦਾ ਮਾਣ ਵਧਾਇਆ ਹੈ। ਸ੍ਰੀ ਸੇਖੋਂ ਨੇ ਦੱਸਿਆ ਕਿ ਬੋਰਡ ਪ੍ਰੀਖਿਆ ਵਿੱਚ ਬੈਠਣ ਵਾਲੇ 73 ਵਿਦਿਆਰਥੀਆਂ ਵਿੱਚੋਂ 14 ਵਿਦਿਆਰਥੀ ਅਜਿਹੇ ਹਨ ਜੋ 95 ਪ੍ਰਤੀਸ਼ਤ ਤੋਂ ਵੱਧ ਨੰਬਰ ਲੈ ਕੇ ਪਾਸ ਹੋਏ ਹਨ। ਇਸ ਮੌਕੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

Advertisement
Author Image

Advertisement
Advertisement
×