ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਾਲਸਾ ਕਾਲਜ ਗੜ੍ਹਸ਼ੰਕਰ ਦੇ ਨਤੀਜੇ ਸ਼ਾਨਦਾਰ ਰਹੇ

10:51 AM Nov 08, 2024 IST

ਪੱਤਰ ਪ੍ਰੇਰਕ
ਗੜ੍ਹਸ਼ੰਕਰ, 7 ਨਵੰਬਰ
ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿੱਚ ਚੱਲ ਰਹੇ ਕੋਰਸਾਂ ਬੀ.ਏ. ਬੀ.ਐੱਡ. ਅਤੇ ਬੀ.ਐੱਸ.ਸੀ. ਬੀ.ਐੱਡ. ਦੇ ਛੇਵੇਂ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ ਹਨ।
ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਸੰਘਾ ਗੁਰਬਖਸ਼ ਕੌਰ ਨੇ ਦੱਸਿਆ ਕਿ ਬੀ.ਏ. ਬੀ.ਐੱਡ. ਛੇਵੇਂ ਸਮੈਸਟਰ ਦੇ 100 ਫੀਸਦੀ ਰਹੇ ਨਤੀਜੇ ਵਿੱਚ ਵਿਦਿਆਰਥਣ ਦਿਵਿਆ ਰਾਣਾ ਨੇ 81.3 ਫੀਸਦੀ ਅੰਕ ਲੈ ਕੇ ਕਲਾਸ ਵਿੱਚੋਂ ਪਹਿਲਾ ਸਥਾਨ, ਤਰਨਜੀਤ ਕੌਰ ਨੇ 79.8 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਤੇ ਨਵਦੀਪ ਨੇ 79.7 ਫੀਸਦੀ ਅੰਕ ਲੈ ਕੇ ਤੀਜਾ ਹਾਸਲ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਬੀ.ਐੱਸ.ਸੀ. ਬੀ.ਐੱਡ. ਛੇਵੇਂ ਸਮੈਸਟਰ ਦਾ ਨਤੀਜਾ ਵੀ 100 ਫੀਸਦੀ ਰਿਹਾ ਹੈ ਜਿਸ ਵਿੱਚ ਵਿਦਿਆਰਥਣ ਅੰਕਿਤਾ ਰਾਣਾ ਨੇ 84.4 ਫੀਸਦੀ ਅੰਕ ਲੈ ਕੇ ਕਲਾਸ ਵਿੱਚੋਂ ਪਹਿਲਾ ਸਥਾਨ, ਨਿਕਿਤਾ ਚੌਧਰੀ ਨੇ 84.1 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਰਮਨਦੀਪ ਨੇ 84 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ।

Advertisement

Advertisement