ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲ ਮੰਤਰੀ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ ਵਧਾਉਣ ਦਾ ਵਾਅਦਾ

07:51 AM Mar 08, 2024 IST

ਪੱਤਰ ਪ੍ਰੇਰਕ
ਪਾਇਲ, 7 ਮਾਰਚ
ਪੰਜਾਬ ਨੰਬਰਦਾਰਾਂ ਐਸੋਸੀਏਸ਼ਨ ਗਾਲਬਿ ਦੇ ਪ੍ਰਧਾਨ ਪਰਮਿੰਦਰ ਸਿੰਘ ਗਾਲਬਿ ਅਤੇ ਕੌਮੀ ਸੂਬਾ ਜਨਰਲ ਸਕੱਤਰ ਆਲਮਜੀਤ ਸਿੰਘ ਚਕੋਹੀ ਨੇ ਦੱਸਿਆ ਕਿ ਨੰਬਰਦਾਰਾਂ ਦਾ ਇੱਕ ਵਫਦ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੂੰ ਮਿਲਿਆ। ਵਫਦ ਨੇ ਕੈਬਨਿਟ ਮੰਤਰੀ ਨੂੰ ਨੰਬਰਦਾਰਾਂ ਦੀਆਂ ਮੰਗਾਂ ਬਾਰੇ ਜਾਣੂ ਕਰਵਾਉਂਦਿਆਂ ਨੰਬਰਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ, ਨੰਬਰਦਾਰੀ ਜੱਦੀ ਪੁਸ਼ਤੀ ਕਰਨ ਸਮੇਤ ਦੂਜੀਆਂ ਮੰਗਾਂ ਬਾਰੇ ਮੰਗ ਪੱਤਰ ਦਿੱਤਾ। ਇਸ ਮੌਕੇ ਮੰਤਰੀ ਨੇ ਨੰਬਰਦਾਰਾਂ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਨੰਬਰਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ ਬਾਰੇ ਸੋਚ ਵਿਚਾਰ ਕਰ ਰਹੀ ਹੈ ਤੇ ਜਲਦੀ ਹੀ ਉਨ੍ਹਾਂ ਦੇ ਮਾਣ ਭੱਤੇ ਵਿੱਚ ਵਾਧਾ ਕਰ ਦਿੱਤਾ ਜਾਵੇਗਾ। ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਸਮਾਂ ਲੈ ਕੇ ਨੰਬਰਦਾਰਾਂ ਦੀ ਮੀਟਿੰਗ ਭਗਵੰਤ ਸਿੰਘ ਮਾਨ ਨਾਲ ਕਰਵਾਈ ਜਾਵੇਗੀ। ਇਸ ਸਮੇਂ ਨੰਬਰਦਾਰਾਂ ਦੇ ਵਫਦ ਨੇ ਜਿੰਪਾ ਦਾ ਧੰਨਵਾਦ ਕੀਤਾ। ਵਫਦ ਵਿੱਚ ਸੂਬਾ ਖਜ਼ਾਨਚੀ ਰਣਜੀਤ ਸਿੰਘ ਚਾਂਗਲੀ , ਸੂਬਾ ਜਨਰਲ ਸਕੱਤਰ ਜਰਨੈਲ ਸਿੰਘ ਬਾਜਵਾ, ਜ਼ਿਲਾ ਪਟਿਆਲਾ ਦੇ ਪ੍ਰਧਾਨ ਜਗਜੀਤ ਸਿੰਘ, ਜਸਵੀਰ ਸਿੰਘ ਦਹੇੜਕਾ ਸਮੇਤ ਹੋਰ ਨੰਬਰਦਾਰ ਵੀ ਹਾਜ਼ਰ ਸਨ।

Advertisement

Advertisement