ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਨਕਲਾਬੀ ਕੇਂਦਰ ਵੱਲੋਂ ਤੇਲ ਕੀਮਤਾਂ ਵਿੱਚ ਵਾਧੇ ਦਾ ਤਿੱਖਾ ਵਿਰੋਧ

09:02 AM Sep 08, 2024 IST

ਪੱਤਰ ਪ੍ਰੇਰਕ
ਭੁੱਚੋ ਮੰਡੀ, 7 ਸਤੰਬਰ
ਇਨਕਲਾਬੀ ਕੇਂਦਰ ਪੰਜਾਬ ਨੇ ਆਪ ਦੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਅਤੇ ਬਿਜਲੀ ਸਬਸਿਡੀ ਖ਼ਤਮ ਕਰਨ ਦਾ ਤਿੱਖਾ ਵਿਰੋਧ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਇਨਕਲਾਬੀ ਕੇਂਦਰ ਦੇ ਆਗੂ ਨਰਾਇਣ ਦੱਤ, ਕੰਵਲਜੀਤ ਖੰਨਾ, ਮੁਖਤਿਆਰ ਸਿੰਘ ਪੂਹਲਾ ਅਤੇ ਜਗਜੀਤ ਲਹਿਰਾ ਮੁਹੱਬਤ ਨੇ ਕਿਹਾ ਕਿ ਮਾਲੀਆ ਹਾਸਲ ਕਰਨ ਦੇ ਨਾਮ ’ਤੇ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਜੇਬਾਂ ’ਤੇ 1800 ਕਰੋੜ ਰੁਪਏ ਦਾ ਡਾਕਾ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਕੁਰਸੀ ਸਾਂਭਣ ਸਮੇਂ ਕਿਹਾ ਸੀ ਕਿ ਸਾਡੀ ਸਰਕਾਰ ਦੇ ਮਾਲੀਆ ਹਾਸਲ ਕਰਨ ਲਈ ਮੁੱਖ ਸੋਮੇ ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਕੇਬਲ ਮਾਫੀਆ ਹਨ। ਸਾਡੀ ਸਰਕਾਰ ਲੋਕਾਂ ਦੀਆਂ ਜੇਬਾਂ ’ਤੇ ਡਾਕੇ ਮਾਰ ਕੇ ਖਜ਼ਾਨੇ ਨਹੀਂ ਭਰੇਗੀ ਪਰ ਹੁਣ ਸਰਕਾਰ ਆਪਣੇ ਵਾਅਦੇ ਤੋਂ ਪਲਟ ਕੇ ਜਖੀਰੇਬਾਜਾਂ, ਮੁਨਾਫਾਖੋਰਾਂ ਅਤੇ ਮਾਫੀਆ ਸਰਗਣਿਆ ਨੂੰ ਹੋਰ ਵਧੇਰੇ ਲੁੱਟ ਦੇ ਮੌਕੇ ਦੇ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਇਸ ਸਮੇਂ ਭਗਵੰਤ ਮਾਨ ਸਰਕਾਰ ਤੋਂ ਭਲੇ ਦੀ ਆਸ ਛੱਡ ਕੇ ਨਵਾਂ ਜਮਹੂਰੀ ਪ੍ਰਬੰਧ ਸਿਰਜਨ ਲਈ ਅੱਗੇ ਵਧਣ ਦੀ ਲੋੜ ਹੈ।

Advertisement

Advertisement