For the best experience, open
https://m.punjabitribuneonline.com
on your mobile browser.
Advertisement

ਘੱਗਰ ਵਿੱਚ ਵਧ ਰਹੇ ਪਾਣੀ ਦੇ ਪੱਧਰ ਨੇ ਕਿਸਾਨਾਂ ਦੇ ਸਾਹ ਸੂਤੇ

06:50 AM Aug 30, 2024 IST
ਘੱਗਰ ਵਿੱਚ ਵਧ ਰਹੇ ਪਾਣੀ ਦੇ ਪੱਧਰ ਨੇ ਕਿਸਾਨਾਂ ਦੇ ਸਾਹ ਸੂਤੇ
ਘੱਗਰ ਦਰਿਆ ਵਿੱਚ ਵਧੇ ਪਾਣੀ ਦਾ ਦ੍ਰਿਸ਼।
Advertisement

ਗੁਰਨਾਮ ਸਿੰਘ ਚੌਹਾਨ
ਪਾਤੜਾਂ, 29 ਅਗਸਤ
ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਬਰਸਾਤ ਕਾਰਨ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਕਾਫ਼ੀ ਵਧ ਗਿਆ। ਘੱਗਰ ਵਿੱਚ ਪਾਣੀ ਵਧਣ ਕਾਰਨ ਇਲਾਕੇ ਦੇ ਲੋਕਾਂ ਨੂੰ ਸੰਭਾਵੀ ਹੜ੍ਹ ਦੀ ਚਿੰਤਾ ਨੇ ਸਤਾਉਣਾ ਸ਼ੁਰੂ ਕਰ ਦਿੱਤਾ ਹੈ। ਭਾਵੇਂ ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਲੋਕ ਪਿਛਲੀ ਵਾਰ ਆਏ ਹੜ੍ਹਾਂ ਦਾ ਮੰਜ਼ਰ ਯਾਦ ਕਰ ਕੇ ਕਿਸਾਨ ਚਿੰਤਤ ਹਨ। ਘੱਗਰ ਕੰਟਰੋਲ ਰੂਮ ਤੋਂ ਮਿਲੀ ਜਾਣਕਾਰੀ ਅਨੁਸਾਰ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਕੇ 734 ਫੁੱਟ ’ਤੇ ਚੱਲ ਰਿਹਾ ਹੈ, ਜੋ ਖ਼ਤਰੇ ਦੇ ਨਿਸ਼ਾਨ ਤੋਂ ਅਜੇ 14 ਫੁੱਟ ਹੇਠਾਂ ਹੈ।
ਸੁਰਜੀਤ ਸਿੰਘ ਮਾਹਲ, ਦਲਬੀਰ ਸਿੰਘ ਰੰਧਾਵਾ, ਫਤਿਹ ਸਿੰਘ ਭੰਗੂ, ਜੈ ਸਿੰਘ ਉਪਲ, ਦਲੀਪ ਸਿੰਘ, ਗੁਰਜੀਤ ਸਿੰਘ ਰੰਧਾਵਾ, ਗੁਰਵਿੰਦਰ ਸਿੰਘ ਭੰਗੂ, ਪਿਛੋਰਾ ਸਿੰਘ ਅਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਘੱਗਰ ਦਰਿਆ ਵਿੱਚ 11 ਘੰਟਿਆਂ ਵਿੱਚ ਪਾਣੀ ਦਾ ਪੱਧਰ ਵੱਧਣ, ਪਹਾੜੀ ਅਤੇ ਚੰਡੀਗੜ੍ਹ ਦੇ ਇਲਾਕਿਆਂ ਵਿੱਚ ਰੁਕ ਰੁਕ ਕੇ ਹੋ ਰਹੀ ਬਰਸਾਤ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਦੀ ਚਿੰਤਾ ਵਿੱਚ ਵਾਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਆਏ ਹੜ੍ਹ ਨੂੰ ਮੁੱਖ ਰੱਖਦਿਆਂ ਉਨ੍ਹਾਂ ਆਪਣੇ ਪੱਲਿਓਂ ਪੈਸੇ ਖ਼ਰਚ ਕਰਕੇ ਘੱਗਰ ਦੇ ਬੰਨ੍ਹ ਮਜ਼ਬੂਤ ਕੀਤੇ ਹਨ ਹੁਣ ਹੋ ਰਹੀ ਕਿਣਮਿਣ ਅਤੇ ਭਾਰੀ ਬਰਸਾਤ ਨੇ ਉਨ੍ਹਾਂ ਦੁਆਰਾ ਮਜ਼ਬੂਤ ਕੀਤੇ ਬੰਨ੍ਹਿਆਂ ਦੀ ਮਿੱਟੀ ਖੋਰ ਕੇ ਬਣੇ ਕਮਜ਼ੋਰ ਕਰ ਦਿੱਤੇ ਹਨ। ਜੇਕਰ ਹੁਣ ਘੱਗਰ ਭਰਦਾ ਹੈ ਤਾਂ ਹੜ੍ਹ ਆਉਣ ਦੀਆਂ ਸੰਭਾਵਨਾਵਾਂ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਚਿੰਤਾ ਜ਼ਾਹਿਰ ਕੀਤੀ ਹੈ, ਜੇਕਰ ਹੜ੍ਹ ਆਇਆ ਤਾਂ ਕਿਸਾਨ ਬਿਲਕੁਲ ਬਰਬਾਦ ਹੋ ਜਾਣਗੇ ਕਿਉਂਕਿ ਉਨ੍ਹਾਂ ਦੀਆਂ ਫ਼ਸਲਾਂ ਇਸ ਸਮੇਂ ਨਿਸਰ ਰਹੀਆਂ ਹਨ ਅਤੇ ਮੁੜ ਫ਼ਸਲ ਬੀਜਣ ਦਾ ਕੋਈ ਸਮਾਂ ਨਹੀਂ ਬਚਿਆ। ਉਨ੍ਹਾਂ ਨੂੰ ਇਸ ਵਾਰ ਸਮਾਂ ਮਾਰ ਹੋਣ ਦਾ ਡਰ ਸਤਾ ਰਿਹਾ ਹੈ।

Advertisement

Advertisement
Advertisement
Author Image

sanam grng

View all posts

Advertisement