ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਡੀਐੱਮ ਦਫ਼ਤਰ ਵਾਲੀ ਰੋਡ ਨੇ ਛੱਪੜ ਦਾ ਰੂਪ ਧਾਰਿਆ

08:02 AM Jun 30, 2024 IST
ਭਵਾਨੀਗੜ੍ਹ ਦੀ ਸਲਿਪ ਰੋਡ ਦੇ ਟੋਏ ਵਿੱਚ ਪਲਟੀ ਸਬਜ਼ੀ ਨਾਲ ਭਰੀ ਗੱਡੀ। -ਫੋਟੋ: ਮੱਟਰਾਂ

ਪੱਤਰ ਪ੍ਰੇਰਕ
ਭਵਾਨੀਗੜ੍ਹ, 29 ਜੂਨ
ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਬਾਲਦ ਕੈਂਚੀਆਂ ਵਿੱਚ ਸੀਵਰੇਜ ਦੀ ਅਣਹੋਂਦ ਕਾਰਨ ਓਵਰਬ੍ਰਿਜ ਦੇ ਪਾਸ ਐੱਸਡੀਐੱਮ ਭਵਾਨੀਗੜ੍ਹ ਦੇ ਦਫ਼ਤਰ ਵਾਲੀ ਸਲਿੱਪ ਰੋਡ ਉੱਤੇ ਘਰਾਂ ਦਾ ਗੰਦਾ ਪਾਣੀ ਖੜ੍ਹ ਗਿਆ ਹੈ ਜਿਸ ਕਾਰਨ ਸੜਕ ’ਤੇ ਬਣੇ ਡੂੰਘੇ ਟੋਏ ਛੱਪੜ ਦਾ ਰੂਪ ਧਾਰਨ ਕਰ ਗਏ ਹਨ।
ਇਸ ਸਬੰਧੀ ਬਾਲਦ ਕੋਠੀ ਵਾਸੀ ਜਸਵਿੰਦਰ ਸਿੰਘ ਚੋਪੜਾ ਨੇ ਦੱਸਿਆ ਕਿ ਕਲੋਨੀ ਦੇ ਘਰਾਂ ਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਇਹ ਗੰਦਾ ਪਾਣੀ ਸੜਕ ਉੱਤੇ ਖੜ੍ਹ ਗਿਆ ਹੈ। ਲਗਾਤਾਰ ਪਾਣੀ ਖੜ੍ਹਨ ਨਾਲ ਸੜਕ ਬੁਰੀ ਤਰ੍ਹਾਂ ਟੁੱਟ ਗਈ ਹੈ। ਉਨ੍ਹਾਂ ਕਿਹਾ ਕਿ ਕਲੋਨੀ ਵਾਸੀਆਂ ਵੱਲੋਂ ਨਗਰ ਕੌਂਸਲ ਭਵਾਨੀਗੜ੍ਹ ਦੇ ਅਧਿਕਾਰੀਆਂ ਨੂੰ ਵਾਰ ਵਾਰ ਸੂਚਿਤ ਕਰਨ ਦੇ ਬਾਵਜੂਦ ਉਨ੍ਹਾਂ ਵੱਲੋਂ ਅਜੇ ਤੱਕ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ।

Advertisement

Advertisement
Advertisement