ਲੁਟੇਰੇ ਨੌਜਵਾਨ ਦਾ ਬਟੂਆ ਖੋਹ ਕੇ ਫ਼ਰਾਰ
07:19 AM Sep 17, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਸਤੰਬਰ
ਇੱਥੋਂ ਦੇ ਸੈਕਟਰ-38 ਵਿੱਚੋਂ ਲੰਘ ਰਹੇ ਨੌਜਵਾਨ ਨੂੰ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੇ ਘੇਰ ਕੇ ਚਾਕੂ ਦਿਖਾ ਕੇ ਉਸ ਦਾ ਬਟੂਆ ਖੋਹ ਲਿਆ ਤੇ ਫ਼ਰਾਰ ਹੋ ਗਏ। ਇਸ ਬਾਰੇ ਸ਼ਿਕਾਇਤ ਮਿਲਦਿਆਂ ਹੀ ਥਾਣਾ ਸੈਕਟਰ-39 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਸੁਰਿੰਦਰ ਸਿੰਘ ਵਾਸੀ ਡੱਡੂਮਾਜਰਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਸੈਕਟਰ-38 ਵਿੱਚੋਂ ਲੰਘ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਉਸ ਦਾ ਬਟੂਆ ਖੋਹ ਲਿਆ ਫ਼ਰਾਰ ਹੋ ਗਏ। ਬਟੂਏ ਵਿੱਚ 15 ਹਜ਼ਾਰ ਰੁਪਏ ਨਗਦ ਤੇ ਹੋਰ ਜ਼ਰੂਰੀ ਦਸਤਾਵੇਜ਼ ਸਨ। ਥਾਣਾ ਸੈਕਟਰ-39 ਦੀ ਪੁਲੀਸ ਨੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖ ਰਹੀ ਹੈ।
Advertisement
Advertisement