ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁਟੇਰਿਆਂ ਵੱਲੋਂ ਦੁਕਾਨਦਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

08:37 AM Mar 28, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਨੂਰਪੁਰ ਬੇਦੀ, 27 ਮਾਰਚ
ਸ਼ਹਿਰ ਦੇ ਮੇਨ ਟੀ ਪੁਆਇੰਟ ’ਤੇ ਸਥਿਤ ਇੱਕ ਕਨਫੈਕਸ਼ਨਰੀ ਦੀ ਦੁਕਾਨ ’ਤੇ ਲੰਘੀ ਰਾਤ ਚਾਰ ਨਕਾਬਪੋਸ਼ ਲੁਟੇਰਿਆਂ ਨੇ ਤੇਜ਼ਧਾਰਾਂ ਵਾਲੇ ਹਥਿਆਰਾਂ ਨਾਲ ਹਮਲਾ ਕਰਕੇ ਦੁਕਾਨਦਾਰ ਮਨੋਜ ਜੋਸ਼ੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਦੁਕਾਨ ਵਿੱਚੋਂ ਸਾਮਾਨ ਲੁੱਟਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਕਰੀਬ 10 ਵਜੇ ਚਾਰ ਨਕਾਬਪੋਸ਼ ਲੁਟੇਰੇ ਦੁਕਾਨ ਵਿੱਚ ਦਾਖ਼ਲ ਹੋਏ। ਲੁਟੇਰਿਆਂ ਨੇ ਦੁਕਾਨ ਦਾ ਸ਼ਟਰ ਬੰਦ ਕਰਨ ਦੀ ਕੋਸ਼ਿਸ਼ ਵੀ ਕੀਤੀ, ਜਿਸ ਨੂੰ ਚੁੱਕ ਕੇ ਦੁਕਾਨਦਾਰ ਮਨੋਜ ਜੋਸ਼ੀ ਫਰਾਰ ਹੋਣ ਵਿੱਚ ਸਫ਼ਲ ਹੋ ਗਏ। ਪਤਾ ਲੱਗਿਆ ਹੈ ਕਿ ਲੁਟੇਰੇ ਦੁਕਾਨਦਾਰ ਦਾ ਪਿਸਤੌਲ ਵੀ ਖੋਹ ਕੇ ਲੈ ਗਏ। ਜ਼ਖ਼ਮੀ ਦੁਕਾਨਦਾਰ ਨੂੰ ਇਲਾਜ ਲਈ ਸਥਾਨਕ ਗੁਰਦੇਵ ਹਸਪਤਾਲ ਭਰਤੀ ਕਰਵਾਇਆ ਗਿਆ। ਦੁਕਾਨਦਾਰ ਜੋਸ਼ੀ ਨੇ ਦੱਸਿਆ ਕਿ ਚਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਤੋਂ ਪਿਸਤੌਲ ਖੋਹ ਲਿਆ ਅਤੇ ਲੋਹੇ ਦੀਆਂ ਰਾਡਾਂ ਨਾਲ ਉਸ ਨੂੰ ਜ਼ਖ਼ਮੀ ਕਰ ਦਿੱਤਾ। ਇਸ ਮਗਰੋਂ ਰੌਲਾ ਪਾਉਣ ’ਤੇ ਲੁਟੇਰੇ ਫਰਾਰ ਹੋ ਗਏ। ਵਾਰਦਾਤ ਦੀ ਥਾਣਾ ਨੂਰਪੁਰ ਬੇਦੀ ਦੀ ਪੁਲੀਸ ਨੂੰ ਸੂਚਨਾ ਦਿੱਤੀ ਗਈ। ਸਥਾਨਕ ਪੁਲੀਸ ਥਾਣੇ ਦੇ ਐੱਸਐੱਚਓ ਹਰਸ਼ ਮੋਹਨ ਗੋਤਮ ਨੇ ਇਲਾਕੇ ’ਚ ਨਾਕਾ ਲਗਾ ਕੇ ਚਾਰ ਵਿੱਚੋਂ ਤਿੰਨ ਲੁਟੇਰਿਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਪੁਰ ਪੁਲੀਸ ਅਧਿਕਾਰੀਆਂ ਨੇ ਹਾਲੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਸ਼ਹਿਰ ਦੇ ਵਸਨੀਕ ਕੌਮੀ ਮੋਰਚੇ ਦੇ ਕਨਵੀਨਰ ਗੋਰਵ ਰਾਣਾ ਨੇ ਪੁਲੀਸ ਥਾਣੇ ਦੇ ਨੇੜੇ ਵਾਪਰੀ ਇਸ ਘਟਨਾ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

Advertisement

Advertisement
Advertisement