ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁਟੇਰਿਆਂ ਨੇ ਪੁਲੀਸ ਪਾਰਟੀ ’ਤੇ ਗੋਲੀਆਂ ਚਲਾਈਆਂ

09:46 PM Jun 29, 2023 IST

ਗੁਰਬਖਸ਼ਪੁਰੀ

Advertisement

ਤਰਨ ਤਾਰਨ, 24 ਜੂਨ

ਪਿੰਡ ਜੋੜਾ ਦੇ ਨਜ਼ਦੀਕ ਲੁਟੇਰਿਆਂ ਦਾ ਪਿੱਛਾ ਕਰ ਰਹੀ ਪੁਲੀਸ ‘ਤੇ ਲੁਟੇਰਿਆਂ ਨੇ ਗੋਲੀਆਂ ਚਲਾ ਦਿੱਤੀਆਂ। ਪੁਲੀਸ ਵੱਲੋਂ ਬਚਾਅ ਲਈ ਕੀਤੀ ਜਵਾਬੀ ਕਾਰਵਾਈ ‘ਚ ਇਕ ਲੁਟੇਰਾ ਜ਼ਖ਼ਮੀ ਹੋ ਗਿਆ। ਪੁਲੀਸ ਪਾਰਟੀ ਨੇ ਜ਼ਖ਼ਮੀ ਲੁਟੇਰੇ ਤੇ ਉਸ ਦੇ ਇਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੇ ਕੁਝ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ। ਪੁਲੀਸ ਨੇ ਮੁਲਜ਼ਮਾਂ ਕੋਲੋਂ ਕਾਰ ਬਰਾਮਦ ਕੀਤੀ ਹੈ। ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ 21 ਜੂਨ ਨੂੰ ਇੰਡੀਅਨ ਬੈਂਕ ਤਰਨ ਤਾਰਨ ਦੇ ਮੈਨੇਜਰ ਹਿਮਾਂਸ਼ੂ ਕੋਲੋਂ ਤਿੰਨ ਲੁਟੇਰਿਆਂ ਨੇ ਪਿਸਤੌਲ ਦਿਖਾ ਕਿ ਕਾਰ ਸਣੇ ਗਲ ਵਿੱਚ ਪਾਈ ਚੇਨ, ਮੋਬਾਈਲ, ਪਰਸ ਆਦਿ ਖੋਹ ਲਿਆ ਸੀ। ਉਸ ਤੋਂ ਬਾਅਦ ਥਾਣਾ ਚੋਹਲਾ ਸਾਹਿਬ ਦੇ ਐਸਐਚਓ ਵਿਨੋਦ ਕੁਮਾਰ, ਹੈੱਡ ਕਾਂਸਟੇਬਲ ਕੁਲਵੰਤ ਸਿੰਘ ਵਿਰਕ, ਜਬਰਜੰਗ ਬਹਾਦਰ ਸਿੰਘ, ਲਵਪ੍ਰੀਤ ਸਿੰਘ ਅਤੇ ਪੁਲੀਸ ਪਾਰਟੀ ਵੱਲੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਜੋੜਾ ਨਜ਼ਦੀਕ ਲੁਟੇਰਿਆਂ ਨੇ ਪੁਲੀਸ ਪਾਰਟੀ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਆਪਣੇ ਬਚਾਅ ਲਈ ਪੁਲੀਸ ਪਾਰਟੀ ਨੇ ਜਵਾਬੀ ਕਾਰਵਾਈ ਕੀਤੀ ਤਾਂ ਜੁਗਿੰਦਰ ਸਿੰਘ ਉਰਫ਼ ਡੋਗਰ ਗੋਲੀ ਲੱਗਣ ਨਾਲ ਜਖ਼ਮੀ ਹੋ ਗਿਆ। ਉਸ ਦੇ ਸੱਜੇ ਪੈਰ ਵਿੱਚ ਗੋਲੀ ਲੱਗੀ। ਪੁਲੀਸ ਪਾਰਟੀ ਨੇ ਜੁਗਿੰਦਰ ਸਿੰਘ ਅਤੇ ਉਸਦੇ ਸਾਥੀ ਕੰਵਰਜੀਤ ਸਿੰਘ ਉਰਫ ਜੋਬਨ ਨੂੰ ਕਾਬੂ ਕਰ ਕੇ ਜ਼ਖ਼ਮੀ ਲੁਟੇਰੇ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਚ ਦਾਖ਼ਲ ਕਰਵਾ ਦਿੱਤਾ। ਫ਼ਰਾਰ ਹੋਏ ਲੁਟੇਰਿਆਂ ਨੂੰ ਫੜਨ ਲਈ ਪਿੱਛਾ ਕੀਤਾ ਜਾ ਰਿਹਾ ਹੈ। ਪੁਲੀਸ ਅਨੁਸਾਰ ਫ਼ਰਾਰ ਲੁਟੇਰੇ ਆਈ ਟਵੰਟੀ ਕਾਰ ਵਿੱਚ ਸਵਾਰ ਸਨ।

Advertisement

Advertisement
Tags :
ਗੋਲੀਆਂਚਲਾਈਆਂਪਾਰਟੀਪੁਲੀਸਲੁਟੇਰਿਆਂ
Advertisement