For the best experience, open
https://m.punjabitribuneonline.com
on your mobile browser.
Advertisement

ਲੁਟੇਰਿਆਂ ਨੇ ਪਤੀ-ਪਤਨੀ ਤੋਂ ਗਹਿਣੇ ਤੇ ਨਕਦੀ ਲੁੱਟੀ

10:18 AM Aug 05, 2024 IST
ਲੁਟੇਰਿਆਂ ਨੇ ਪਤੀ ਪਤਨੀ ਤੋਂ ਗਹਿਣੇ ਤੇ ਨਕਦੀ ਲੁੱਟੀ
ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਤ।
Advertisement

ਪੱਤਰ ਪ੍ਰੇਰਕ
ਕਾਹਨੂੰਵਾਨ, 4 ਅਗਸਤ
ਸਥਾਨਕ ਥਾਣੇ ਅਧੀਨ ਪੈਂਦੇ ਪਿੰਡ ਜਾਗੋਵਾਲ ਬਾਂਗਰ ਦੇ ਇੱਕ ਵਿਆਹੁਤਾ ਜੋੜੇ ਨੂੰ ਰਸਤੇ ਵਿੱਚ ਘੇਰ ਕੇ ਲੁਟੇਰਿਆਂ ਨੇ ਉਨ੍ਹਾਂ ਤੋਂ ਸੋਨੇ ਦੇ ਗਹਿਣੇ ਅਤੇ ਨਕਦੀ ਲੁੱਟ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਬਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਉਹ ਪਿੰਡ ਤੋਂ ਨੇੜਲੇ ਕਸਬਾ ਕਾਦੀਆਂ ਨੂੰ ਕਿਸੇ ਘਰੇਲੂ ਕੰਮ ਲਈ ਮੋਟਰਸਾਈਕਲ ਉੱਤੇ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਜਾਗੋਵਾਲ ਬਾਂਗਰ ਤੋਂ ਲੰਘਦੀ ਅੱਪਰ ਬਾਰੀ ਦੁਆਬ ਨਹਿਰ ਦੇ ਪੁਲ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਦੋ ਮੋਟਰਸਾਈਕਲ ਚਾਲਕਾਂ ਨੇ ਉਨ੍ਹਾਂ ਨੂੰ ਰਸਤੇ ਵਿੱਚ ਧੱਕੇ ਨਾਲ ਡੱਕ ਕੇ ਤੇਜ਼ਧਾਰ ਹਥਿਆਰ ਦਿਖਾਉਂਦਿਆਂ ਪੈਸਿਆਂ ਦੀ ਮੰਗ ਕੀਤੀ। ਇਸ ਮੌਕੇ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਦੀ ਨੋਕ ਉੱਤੇ ਉਸ ਦੀ ਪਤਨੀ ਦੇ ਕੰਨਾਂ ਵਿਚੋਂ ਸੋਨੇ ਦੀ ਵਾਲੀਆਂ ਅਤੇ ਉਸ ਤੋਂ ਪੈਸਿਆਂ ਵਾਲਾ ਬਟੂਆ ਖੋਹ ਲਿਆ। ਇਸ ਮੌਕੇ ਉਸ ਨੇ ਲੁਟੇਰਿਆਂ ਨੂੰ ਕਿਹਾ ਕਿ ਉਹ ਪੈਸੇ ਲੈ ਜਾਣ ਪਰ ਉਸ ਦੇ ਜ਼ਰੂਰੀ ਕਾਗ਼ਜ਼ਾਤ ਵਾਪਸ ਕਰ ਦੇਣ, ਪਰ ਉਹ ਮੋਟਰਸਾਈਕਲ ਦੀ ਚਾਬੀ ਕੱਢ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇੱਥੇ ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਵੀ ਇਸ ਜਗ੍ਹਾ ਨੇੜੇ ਪਿੰਡ ਜਾਗੋਵਾਲ ਬਾਂਗਰ ਦੀਆਂ ਦੋ ਔਰਤਾਂ ਤੋਂ ਮੋਬਾਈਲ ਅਤੇ ਉਨ੍ਹਾਂ ਦੇ ਪਰਸ ਲੁਟੇਰਿਆਂ ਨੇ ਖੋਹ ਲਏ ਸਨ।

Advertisement
Advertisement
Author Image

Advertisement