For the best experience, open
https://m.punjabitribuneonline.com
on your mobile browser.
Advertisement

ਲੁਟੇਰਿਆਂ ਨੇ ਮੈਡੀਕਲ ਸਟੋਰ ਸੰਚਾਲਕ ਕੋਲੋਂ ਨਗਦੀ ਲੁੱਟੀ

07:38 AM Oct 02, 2024 IST
ਲੁਟੇਰਿਆਂ ਨੇ ਮੈਡੀਕਲ ਸਟੋਰ ਸੰਚਾਲਕ ਕੋਲੋਂ ਨਗਦੀ ਲੁੱਟੀ
Advertisement

ਨਿੱਜੀ ਪੱਤਰ ਪੇ੍ਰਕ
ਫ਼ਿਰੋਜ਼ਪੁਰ, 1 ਅਕਤੂਬਰ
ਸ਼ਹਿਰ ਦੀ ਸਰਕੁਲਰ ਰੋਡ ’ਤੇ ਸਥਿਤ ਇੱਕ ਮੈਡੀਕਲ ਸਟੋਰ ­­­’ਤੇ ਦਵਾਈ ਲੈਣ ਦੇ ਬਹਾਨੇ ਆਏ ਤਿੰਨ ਨਕਾਬਪੋਸ਼ ਲੁਟੇਰੇ ਦੁਕਾਨ ਮਾਲਕ ਨੂੰ ਪਿਸਤੌਲ ਵਿਖਾ ਕੇ ਉਸਦੇ ਗੱਲੇ ਵਿੱਚ ਪਈ ਸਾਰੀ ਨਗਦੀ ਲੈ ਕੇ ਫ਼ਰਾਰ ਹੋ ਗਏ। ਘਟਨਾ ਦੇ ਰੋਸ ਵਜੋਂ ਮੈਡੀਕਲ ਸਟੋਰ ਐਸੋਸੀਏਸ਼ਨ ਦੇ ਸੱਦੇ ’ਤੇ ਅੱਜ ਦੁਪਹਿਰ ਬਾਰਾਂ ਵਜੇ ਤੱਕ ਸਾਰੀਆਂ ਦਵਾਈਆਂ ਦੀਆਂ ਦੁਕਾਨਾਂ ਬੰਦ ਰਹੀਆਂ ਤੇ ਪੁਲੀਸ ਪ੍ਰਸ਼ਾਸਨ ਨਾਲ ਮੀਟਿੰਗ ਵਿਚ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ ਗਿਆ। ਪੁਲੀਸ ਅਫ਼ਸਰਾਂ ਵੱਲੋਂ ਪੁਖ਼ਤਾ ਕਾਰਵਾਈ ਦੇ ਭਰੋਸੇ ਮਗਰੋਂ ਕੀਤੀ ਗਈ ਹੜਤਾਲ ਆਰਜ਼ੀ ਤੌਰ ’ਤੇ ਵਾਪਸ ਲੈ ਲਈ ਗਈ ਹੈ। ਪੁਲੀਸ ਨੇ ਪਰਚਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਆਰੰਭ ਦਿੱਤੀ ਹੈ।

Advertisement

Advertisement
Advertisement
Author Image

sukhwinder singh

View all posts

Advertisement