ਨਸ਼ਿਆਂ ਦੇ ਖ਼ਾਤਮੇ ਲਈ ਸਰਪੰਚਾਂ ਦੀ ਭੂਮਿਕਾ ਅਹਿਮ ਕਰਾਰ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 22 ਨਵੰਬਰ
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਬੱਲੋਮਾਜਰਾ ਵਿੱਚ ਫਿਰਨੀ ਪੱਕੀ ਕਰਨ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਇੱਕ ਕਿਲੋਮੀਟਰ ਅਤੇ 11 ਫੁੱਟ ਚੌੜੀ ਸੜਕ ਬਣਾਉਣ ਲਈ 28 ਲੱਖ ਰੁਪਏ ਖ਼ਰਚੇ ਜਾਣਗੇ। ਇਹ ਕੰਮ ਦੋ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ-ਅੰਦੇਸ਼ੀ ਸੋਚ ਅਤੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਰੱਖਣ ਵਾਲੀਆਂ ਪੰਚਾਇਤਾਂ ਚੁਣੀਆਂ ਗਈਆਂ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ਨੌਜਵਾਨ ਸਰਪੰਚ ਤੇ ਪੰਚ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ’ਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਨੌਜਵਾਨ ਸਰਪੰਚਾਂ ਦੇ ਮੋਢਿਆਂ ’ਤੇ ਵੱਡੀ ਜ਼ਿੰਮੇਵਾਰੀ ਹੈ।
ਸਰਪੰਚ ਗੁਰਜਿੰਦਰ ਸਿੰਘ ਨੇ ਵਿਕਾਸ ਕੰਮ ਸ਼ੁਰੂ ਕਰਵਾਉਣ ਲਈ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਲਦੀ ਹੀ ਪਿੰਡ ਬੱਲੋਮਾਜਰਾ ਵਿੱਚ ਪਾਰਕ ਬਣਾਇਆ ਜਾਵੇਗਾ।
ਇਸ ਮੌਕੇ ਜਸਵੀਰ ਕੌਰ, ਸੁਰਜਨ ਸਿੰਘ, ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ (ਸਾਰੇ ਪੰਚ), ਨੰਬਰਦਾਰ ਬਲਜੀਤ ਸਿੰਘ, ਮਨਜੀਤ ਸਿੰਘ, ਬਲਬੀਰ ਸਿੰਘ ਸਰਪੰਚ ਰਾਏਪੁਰ, ਕੁਲਵੀਰ ਸਿੰਘ ਸਰਪੰਚ ਬਰਿਆਲੀ, ‘ਆਪ’ ਵਾਲੰਟੀਅਰ ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਅਕਬਿੰਦਰ ਸਿੰਘ ਗੋਸਲ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਬਿੱਲਾ, ਤਰਲੋਚਨ ਸਿੰਘ, ਮਨਪ੍ਰੀਤ ਸਿੰਘ, ਗੁਰਵਿੰਦਰ ਪਿੰਕੀ, ਵਿਸ਼ਾਲ ਸਿੰਘ, ਗੁਰਪ੍ਰੀਤ ਸਿੰਘ ਬਲਿਆਲੀ, ਰਾਜਿੰਦਰ ਸਿੰਘ ਸਰਪੰਚ ਬੜਮਾਜਰਾ ਹਾਜ਼ਰ ਸਨ।