ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੀਂਹ ਕਾਰਨ ਘਰ ਦੀ ਛੱਤ ਡਿੱਗੀ

06:49 AM Jul 05, 2024 IST
ਪਿੰਡ ਭੱਟੀਵਾਲ ਕਲਾਂ ’ਚ ਘਰ ਦੀ ਡਿੱਗੀ ਛੱਤ ਦਿਖਾਉਂਦਾ ਹੋਇਆ ਪੀੜਤ ਪਰਿਵਾਰ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 4 ਜੁਲਾਈ
ਇਲਾਕੇ ਵਿੱਚ ਮੀਂਹ ਪੈਣ ਨਾਲ ਅੱਜ ਨੇੜਲੇ ਪਿੰਡ ਭੱਟੀਵਾਲ ਕਲਾਂ ਦੇ ਇੱਕ ਅਪਾਹਜ ਮਜ਼ਦੂਰ ਦੇ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਪੇਟੀ ਸਮੇਤ ਘਰ ਵਿੱਚ ਪਿਆ ਹੋਰ ਸਾਮਾਨ ਨੁਕਸਾਨਿਆ ਗਿਆ। ਅਪਾਹਜ ਮਜ਼ਦੂਰ ਮੋਹਨ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਮੀਂਹ ਪੈਣ ਨਾਲ ਉਨ੍ਹਾਂ ਦੇ ਘਰ ਦੀ ਛੱਤ ਡਿੱਗ ਪਈ। ਉਨ੍ਹਾਂ ਦੱਸਿਆ ਕਿ ਉਹ ਇਕ ਬਾਂਹ ਨਾ ਹੋਣ ਦੇ ਬਾਵਜੂਦ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ,ਪਰ ਇਸ ਕੁਦਰਤੀ ਆਫ਼ਤ ਨਾਲ ਉਨ੍ਹਾਂ ਉੱਤੇ ਮੁਸੀਬਤਾਂ ਦਾ ਪਹਾੜ ਟੁੱਟ ਪਿਆ। ਉਨ੍ਹਾਂ ਦੱਸਿਆ ਕਿ ਬੱਚੇ ਸਕੂਲ ਵਿੱਚ ਜਾਣ ਕਾਰਨ ਜਾਨੀ ਨੁਕਸਾਨ ਦਾ ਬਚਾਅ ਰਹਿ ਗਿਆ।
ਸਰਪੰਚ ਜਸਕਰਨ ਸਿੰਘ, ਘਰ ਦੇ ਗੁਆਂਢੀ ਜੀਤ ਸਿੰਘ, ਕਾਲਾ ਸਿੰਘ, ਸਤਗੁਰ ਸਿੰਘ, ਗੁਰਚਰਨ ਸਿੰਘ, ਮਹਿੰਦਰ ਸਿੰਘ ਅਤੇ ਦਰਸ਼ਨ ਸਿੰਘ ਨੇ ਪੰਜਾਬ ਸਰਕਾਰ ਤੋਂ ਮਜ਼ਦੂਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ।

Advertisement

Advertisement