ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੋਟਰੀ ਕਲੱਬ ਨੇ ਸਕੂਲ ਵਿੱਚ ਬੂਟੇ ਲਾਏ

07:43 AM Aug 19, 2020 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 18 ਅਗਸਤ

Advertisement

ਰੋਟਰੀ ਕਲੱਬ ਵੱਲੋਂ ਪਿੰਡ ਬੁਹਾਵਾ ਦੇ ਸਰਕਾਰੀ ਸਕੂਲ ਵਿੱਚ 350 ਦੇ ਕਰੀਬ ਬੂਟੇ ਲਾਏ ਗਏ। ਪ੍ਰੋਗਰਾਮ ਦੀ ਸ਼ੁਰੂਆਤ ਰੋਟਰੀ ਕਲਬ ਦੇ ਸਕੱਤਰ ਡਾ. ਆਰਐੱਸ ਘੁੰਮਣ ਨੇ ਕੀਤੀ।

ਰੋਟਰੀ ਪ੍ਰਧਾਨ ਆਰਡੀ ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਭ ਦਾ ਫਰਜ਼ ਬਣਦਾ ਹੈ ਕਿ ਵਾਤਾਵਰਨ ਨੂੰ ਹਰਾ ਭਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਾਏ ਜਾਣ। ਉਨ੍ਹਾਂ ਕਿਹਾ ਕਿ ਜਿੰਨਾ ਜ਼ਰੂਰੀ ਬੂਟਾ ਲਾਉਣਾ ਹੈ ਉਸ ਤੋਂ ਵੀ ਜ਼ਰੂਰੀ ਹੈ ਉਸ ਦੀ ਰੁੱਖ ਬਣਨ ਤਕ ਸੰਭਾਲ ਕਰਨੀ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰਨ ਵਿੱਚ ਦਰੱਖਤਾਂ ਦਾ ਕਾਫ਼ੀ ਯੋਗਦਾਨ ਹੈ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਅੰਮ੍ਰਿਤ ਲਾਲ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।  

Advertisement

Advertisement
Tags :
ਸਕੂਲਕਲੱਬਬੂਟੇਰੋਟਰੀਵਿੱਚ