ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਵਿਡ ਦੇ ਕੇਸ ਮਿਲਣ ’ਤੇ ਹਰਿਆਣਾ ਸਰਕਾਰ ਵੱਲੋਂ ਮੀਟਿੰਗਾਂ ਦਾ ਦੌਰ ਸ਼ੁਰੂ

09:39 AM Dec 22, 2023 IST
ਪੰਚਕੂਲਾ ਵਿੱਚ ਕਰੋਨਾ ਬਾਰੇ ਮੀਟਿੰਗ ਕਰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ। -ਫੋਟੋ: ਵਰਮਾ

ਪੱਤਰ ਪ੍ਰੇਰਕ
ਪੰਚਕੂਲਾ, 21 ਦਸੰਬਰ
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ, ‘‘ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਅਸੀਂ ਆਪਣੇ-ਆਪ ਨੂੰ ਕੋਵਿਡ ਨਾਲ ਲੜਨ ਲਈ ਪੂਰੀ ਤਰ੍ਹਾਂ ਤਿਆਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਸਿਹਤ ਮੰਤਰਾਲੇ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਇਸ ਤੋਂ ਬਾਅਦ ਹਰਿਆਣਾ ਦੇ ਸਿਹਤ ਵਿਭਾਗ ਨੇ ਵੀ ਮੀਟਿੰਗ ਕੀਤੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਮੀਟਿੰਗਾਂ ਦੇ ਦੌਰ ਜਾਰੀ ਹਨ। ਉਨ੍ਹਾਂ ਕਿਹਾ ਕਿ ਕੋਵਿਡ ਦੀ ਰੋਕਥਾਮ ਸਬੰਧੀ ਕੇਂਦਰ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਆਈਆਂ ਹਦਾਇਤਾਂ ਬਾਰੇ ਸਿਹਤ ਵਿਭਾਗ ਹਰਿਆਣਾ ਨੇ ਪ੍ਰਚਾਰ ਤੇ ਪ੍ਰਸਾਰ ਸ਼ੁਰੂ ਕਰ ਦਿੱਤਾ ਹੈ ਅਤੇ ਹਸਪਤਾਲਾਂ ਵਿੱਚ ਇਹ ਹਦਾਇਤਾਂ ਅਪਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਰੋਨਾ ਦੇ ਸ਼ੱਕੀ ਮਰੀਜ਼ ਲਈ ਆਰਟੀਪੀਸੀਆਰ ਟੈਸਟ ਜ਼ਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਕਰੋਨਾ ਵਿੱਚ ਹੋ ਰਹੇ ਪ੍ਰਚਾਰ ਕਾਰਨ ਲੋਕ ਘਬਰਾਉਣ ਨਾ ਅਤੇ ਸਾਰੇ ਹਸਪਤਾਲਾਂ ਵਿੱਚ ਕਰੋਨਾ ਲਈ ਲੈਬਾਰਟਰੀਆਂ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਰੋਨਾ ਨੂੰ ਲੈ ਕੇ ਮੌਕ ਡਰਿੱਲਜ਼ ਕੀਤੀਆਂ ਗਈਆਂ ਹਨ ਅਤੇ ਹਰਿਆਣਾ ਸਰਕਾਰ ਕਰੋਨਾ ’ਤੇ ਕਾਬੂ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋਕ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ ਅਤੇ ਮਾਸਕ ਦਾ ਇਸਤੇਮਾਲ ਕਰਨ।
ਉੱਧਰ, ਪੰਚਕੂਲਾ ਦੇ ਸਰਕਾਰੀ ਹਸਪਤਾਲ ਦੇ ਪ੍ਰਿੰਸੀਪਲ ਮੈਡੀਕਲ ਅਫ਼ਸਰ ਡਾ. ਉਮੇਸ਼ ਮੋਦੀ ਨੇ ਕਿਹਾ ਕਿ ਪੰਚਕੂਲਾ ਦੇ ਸਰਕਾਰੀ ਜਨਰਲ ਹਸਪਤਾਲ ਵਿੱਚ ਹਾਲੇ ਤੱਕ ਕੋਵਿਡ ਦਾ ਕੋਈ ਕੇਸ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਕੇਸਾਂ ਨੂੰ ਲੈ ਕੇ ਪੰਚਕੂਲਾ ਵਿੱਚ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ ਨਾਲ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਮੀਟਿੰਗਾਂ ਵਿੱਚ ਦਿਹਾਤੀ ਅਤੇ ਸ਼ਹਿਰੀ ਖੇਤਰ ਦੇ ਨੁਮਾਇੰਦੇ ਸ਼ਾਮਲ ਹੋਏ, ਜਿਨ੍ਹਾਂ ਨੂੰ ਕੋਵਿਡ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਕਿਹਾ ਗਿਆ ਹੈ।

Advertisement

ਹਸਪਤਾਲ ਵੀ ਉਪਾਸਨਾ ਘਰ ਹੋ ਸਕਦਾ ਹੈ: ਵਿੱਜ
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਚਰਚ, ਮੰਦਰ, ਮਸਜਿਦ, ਗੁਰਦੁਆਰੇ ਵਾਂਗ ਹਸਪਤਾਲ ਵੀ ਉਪਾਸਨਾ ਘਰ ਹੋ ਸਕਦਾ ਹੈ ਜਿੱਥੇ ਭਗਵਾਨ ਦੇ ਬੰਦਿਆਂ ਦਾ ਇਲਾਜ ਕੀਤਾ ਜਾਂਦਾ ਹੈ। ਇਹ ਆਪਣੇ ਆਪ ਵਿੱਚ ਬਹੁਤ ਵੱਡੀ ਉਪਾਸਨਾ ਹੈ। ਜੇ ਸੇਵਾ ਦਾ ਕੰਮ ਧਾਰਮਿਕ ਭਾਵਨਾ ਨਾਲ ਕੀਤਾ ਜਾਵੇ ਤਾਂ ਸੋਨੇ ’ਤੇ ਸੁਹਾਗਾ ਹੋ ਜਾਂਦਾ ਹੈ। ਗ੍ਰਹਿ ਮੰਤਰੀ ਅਨਿਲ ਵਿੱਜ ਲੰਘੀ ਦੇਰ ਸ਼ਾਮ ਅੰਬਾਲਾ ਸ਼ਹਿਰ ਦੇ ਫਿਲਾਡੈਲਫੀਆ ਮਿਸ਼ਨ ਹਸਪਤਾਲ ਵਿੱਚ ਨਵੇਂ ਬਣਾਏ ਮਾਡਰਨ ਆਪ੍ਰੇਸ਼ਨ ਥੀਏਟਰ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਆਪਣੇ ਅਖ਼ਤਿਆਰੀ ਫੰਡ ਵਿੱਚੋਂ ਹਸਪਤਾਲ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

Advertisement
Advertisement