ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਦਾ ਜਾਨਸ਼ੀਨ ਚੁਣਨ ਲਈ ਮੀਟਿੰਗਾਂ ਦਾ ਦੌਰ ਜਾਰੀ

02:31 PM Sep 16, 2024 IST
ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਸੋਮਵਾਰ ਨੂੰ ਮੀਟਿੰਗ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਪੁੱਜਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 16 ਸੰਤਬਰ
Chief Minister of Delhi: ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਚਨਚੇਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਉਨ੍ਹਾਂ ਦਾ ਜਾਨਸ਼ੀਨ ਚੁਣਨ ਲਈ ਸੋਮਵਾਰ ਨੂੰ ਪਾਰਟੀ ਵਿਚ ਵਿਚਾਰ-ਵਟਾਂਦਰਿਆਂ ਅਤੇ ਮੀਟਿੰਗਾਂ ਦਾ ਦੌਰ ਜਾਰੀ ਹੈ। ਸੋਮਵਾਰ ਸ਼ਾਮ ਨੂੰ ‘ਆਪ’ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਵੀ ਤੈਅ ਕੀਤੀ ਗਈ ਹੈ।
ਅੱਜ ਸਵੇਰ ਸਮੇਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਇਥੇ ਸਥਿਤ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਉਤੇ ਪੁੱਜੇ ਅਤੇ ਦੋਵੇਂ ਆਗੂਆਂ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਸੰਭਾਵਿਤ ਨਾਵਾਂ ਬਾਰੇ ਵਿਚਾਰ-ਚਰਚਾ ਕੀਤੀ। ਕੇਜਰੀਵਾਲ ਦਾ ਜਾਨਸ਼ੀਨ ਬਣਨ ਦੇ ਸੰਭਾਵਿਤ ਉਮੀਦਵਾਰਾਂ ਵਿਚ ਦਿੱਲੀ ਦੇ ਮੰਤਰੀਆਂ ਆਤਿਸ਼ੀ, ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ ਤੇ ਰਾਖਵੇਂ ਵਰਗਾਂ ਦੇ ਕੁਝ ਵਿਧਾਇਕਾਂ ਅਤੇ ਦਿੱਲੀ ਵਿਧਾਨ ਸਭਾ ਦੀ ਸਪੀਕਰ ਰਾਖੀ ਬਿਰਲਾ ਤੇ ਕੇਜਰੀਵਾਲ ਦੀ ਪਤਨੀ ਸੁਨੀਤਾ ਆਦਿ ਦੇ ਨਾਂ ਲਏ ਜਾ ਰਹੇ ਹਨ।
ਦਿੱਲੀ ਆਬਕਾਰੀ ਨੀਤੀ ਸਬੰਧੀ ਕੇਸ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਪਿਛਲੇ ਦਿਨੀਂ ਜੇਲ੍ਹ ਤੋਂ ਰਿਹਾਅ ਹੋਏ ਕੇਜਰੀਵਾਲ ਨੇ ਐਤਵਾਰ ਨੂੰ ਪਾਰਟੀ ਹੈਡਕੁਆਰਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਸੀ ਕਿ ਉਹ ਲੋਕਾਂ ਤੋਂ ‘ਈਮਾਨਦਾਰੀ ਦਾ ਫ਼ਤਵਾ’ ਮਿਲਣ ਤੱਕ ਮੁੱਖ ਮੰਤਰੀ ਦਾ ਅਹੁਦਾ ਨਹੀਂ ਸੰਭਾਲਣਗੇ। ਉਨ੍ਹਾਂ ਕਿਹਾ ਕਿ ਉਹ ਅਤੇ ਸਿਸੋਦੀਆ ਉਦੋਂ ਹੀ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਬਣ ਸਕਦੇ ਹਨ ਜਦੋਂ ‘ਲੋਕ ਕਹਿਣਗੇ ਕਿ ਅਸੀਂ ਈਮਾਨਦਾਰ ਹਾਂ’। -ਪੀਟੀਆਈ

Advertisement

Advertisement