ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੁਣ ਤੱਕ ਚਾਰ ਵਾਰ ਹੀ ਹਾਰਿਆ ਸ਼ਾਹੀ ਘਰਾਣਾ

07:10 AM Apr 24, 2024 IST

ਗੁਰਨਾਮ ਸਿੰਘ ਚੌਹਾਨ
ਪਾਤੜਾਂ, 23 ਅਪਰੈਲ
ਲੋਕ ਸਭਾ ਹਲਕਾ ਪਟਿਆਲਾ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਹੁਣ ਤੱਕ ਹੋਈਆਂ 13 ਵਾਰ ਹੋਈਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਸ਼ਾਹੀ ਘਰਾਣੇ ਨੇ 9 ਵਾਰ ਚੋਣ ਲੜ ਕੇ 5 ਵਾਰ ਜਿੱਤ ਹਾਸਲ ਕੀਤੀ ਹੈ। ਚਾਰ ਵਾਰ ਚਾਰ ਮਹਾਰਥੀ ਘਰਾਣੇ ਦੇ ਉਮੀਦਵਾਰਾਂ ਨੂੰ ਹਰਾਉਣ ਵਿਚ ਸਫਲ ਹੋਏ ਹਨ। ਇਸ ਵਾਰ ਘਰਾਣਾ ਦਸਵੀਂ ਵਾਰ ਭਾਰਤੀ ਜਨਤਾ ਪਾਰਟੀ ਵੱਲੋਂ ਕਿਸਮਤ ਅਜ਼ਮਾ ਰਿਹਾ ਹੈ।
ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਕਿਸਾਨ ਵਿਰੋਧੀ ਭਾਜਪਾ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਪ੍ਰਨੀਤ ਕੌਰ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕਰਦੀਆਂ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਲੀਹੋ ਉਤਾਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਲੋਕ ਸਭਾ ਹਲਕਾ ਪਟਿਆਲਾ ਬਣਨ ਤੋਂ ਬਾਅਦ 1972 ਦੀ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਸੱਤਪਾਲ ਕਪੂਰ ਨੇ ਅਕਾਲੀ ਦਲ ਦੇ ਉਮੀਦਵਾਰ ਗਿਆਨ ਸਿੰਘ ਨੂੰ ਹਰਾਇਆ ਸੀ। ਇਸੇ ਦੌਰਾਨ ਸ਼ਾਹੀ ਘਰਾਣੇ ਨਾਲ ਸਬੰਧਿਤ ਕਾਂਗਰਸ ਤੋਂ ਵੱਖ ਹੋ ਕੇ ਆਜ਼ਾਦ ਚੋਣ ਲੜ ਰਹੀ ਰਾਜਮਾਤਾ ਮਹਿੰਦਰ ਕੌਰ ਤੀਜੇ ਨੰਬਰ ’ਤੇ ਰਹੀ ਸੀ। 1977 ’ਚ ਸ਼ਾਹੀ ਘਰਾਣੇ ਦੇ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵੱਲੋਂ ਚੋਣ ਮੈਦਾਨ ਵਿੱਚ ਉਤਰੇ ਜਿਨ੍ਹਾਂ ਨੂੰ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਇਕ ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਮਾਤ ਦਿੱਤੀ ਸੀ। 1980 ਵਿੱਚ ਕੈਪਟਨ ਅਰਮਿੰਦਰ ਸਿੰਘ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਕੇ ਜਿੱਤ ਪ੍ਰਾਪਤ ਕਰਨ ਵਿੱਚ ਸਫਲ ਰਹੇ। 1985 ਦੀ ਚੋਣ ਵਿੱਚ ਸ਼ਾਹੀ ਘਰਾਣੇ ਵੱਲੋਂ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਵਾਲੀਆ ਦੀ ਹਮਾਇਤ ਕੀਤੇ ਜਾਣ ’ਤੇ ਕਾਂਗਰਸ ਦੀ ਉਮੀਦਵਾਰ ਬੀਬੀ ਅਮਰਜੀਤ ਕੌਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 1998 ਵਿੱਚ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ 33251 ਵੋਟਾਂ ਦੇ ਫ਼ਰਕ ਨਾਲ ਹਰਾਇਆ।
1999 ਵਿੱਚ ਕਾਂਗਰਸ ਵੱਲੋਂ ਪ੍ਰਨੀਤ ਕੌਰ ਨੇ ਪਹਿਲੀ ਵਾਰ ਲੋਕ ਸਭਾ ਚੋਣ ਲੜੀ ਅਤੇ 78 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੂੰ ਹਰਾਇਆ। 2004 ਵਿਚ ਕਾਂਗਰਸ ਦੇ ਉਮੀਦਵਾਰ ਪ੍ਰਨੀਤ ਕੌਰ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਕੈਪਟਨ ਕੰਵਲਜੀਤ ਸਿੰਘ ਨੂੰ 23 ਹਜ਼ਾਰ ਤੋਂ ਵੱਧ ਵੋਟਾਂ ਨਾਲ ਮਾਤ ਦਿੱਤੀ।
2009 ਵਿੱਚ ਕਾਂਗਰਸ ਉਮੀਦਵਾਰ ਪ੍ਰਨੀਤ ਕੌਰ ਨੇ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰੰਘ ਚੰਦੂਮਾਜਰਾ ਨੂੰ 97 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾ ਕੇ ਹੈਟ੍ਰਿਕ ਮਾਰੀ। 2014 ਵਿੱਚ ਕਾਂਗਰਸ ਦੇ ਉਮੀਦਵਾਰ ਪ੍ਰਨੀਤ ਕੌਰ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਧਰਮਵੀਰ ਗਾਂਧੀ ਨੇ 20 ਹਜ਼ਾਰ 942 ਵੋਟਾਂ ਨਾਲ ਹਰਾਇਆ। 2019 ਵਿੱਚ ਕਾਂਗਰਸ ਵੱਲੋਂ ਚੋਣ ਲੜਦਿਆਂ ਪ੍ਰਨੀਤ ਕੌਰ ਨੇ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੂੰ ਹਰਾ ਕੇ 1 ਲੱਖ 62 ਹਜ਼ਾਰ 718 ਵੋਟਾਂ ਦੇ ਫਰਕ ਨਾਲ ਵੱਡੀ ਜਿੱਤ ਹਾਸਲ ਕੀਤੀ ਸੀ।

Advertisement

Advertisement
Advertisement