ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿਹਾਤੀ ਮਜ਼ਦੂਰ ਸਭਾ ਨੇ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ

07:08 AM Jul 17, 2024 IST
ਵਿਧਾਇਕ ਨਰੇਸ਼ ਪੁਰੀ ਨੂੰ ਮੰਗ ਪੱਤਰ ਦਿੰਦੇ ਹੋਏ ਦਿਹਾਤੀ ਮਜ਼ਦੂਰ ਸਭਾ ਦੇ ਆਗੂ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 16 ਜੁਲਾਈ
ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਤਰੀਆਂ ਅਤੇ ਵਿਧਾਇਕਾਂ ਰਾਹੀਂ ਮੰਗ ਪੱਤਰ ਭੇਜਣ ਦੇ ਉਲੀਕੇ ਪ੍ਰੋਗਰਾਮ ਤਹਿਤ ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਪਠਾਨਕੋਟ ਦੇ ਕਨਵੀਨਰ ਸਾਥੀ ਅਜੀਤ ਰਾਮ ਗੰਦਲਾ ਲਾਹੜੀ ਅਤੇ ਪ੍ਰਵੀਨ ਕੁਮਾਰ ਬਮਿਆਲ ਦੀ ਅਗਵਾਈ ਵਫ਼ਦ ਨੇ ਸੁਜਾਨਪੁਰ ਹਲਕੇ ਦੇ ਵਿਧਾਇਕ ਨਰੇਸ਼ ਪੁਰੀ ਨੂੰ ਮੰਗ ਪੱਤਰ ਦਿੱਤਾ। ਵਫ਼ਦ ਨੇ ਮੰਗ ਕੀਤੀ ਕਿ ਪੇਂਡੂ ਤੇ ਸ਼ਹਿਰੀ ਮਜ਼ਦੂਰਾਂ ਦੀਆਂ ਮੰਗਾਂ ਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੂਰ ਕਰਨ ਲਈ ਪੰਜਾਬ ਅਸੈਂਬਲੀ ਵਿੱਚ ਮੁੱਦਾ ਉਠਾਇਆ ਜਾਵੇ। ਇਸ ਮੌਕੇ ਯਸ਼ਪਾਲ, ਨਰੇਸ਼ ਕੁਮਾਰ, ਬਲਕਾਰ ਚੰਦ ਫੂਲਪਿਆਰਾ ਤੇ ਚੈਨ ਸਿੰਘ ਹਾਜ਼ਰ ਸਨ।
ਕਾਮਰੇਡ ਅਜੀਤ ਰਾਮ ਅਤੇ ਪ੍ਰਵੀਨ ਕੁਮਾਰ ਨੇ ਕਿਹਾ ਕਿ ਮਜ਼ਦੂਰਾਂ ਨੂੰ ਮਗਨਰੇਗਾ ਤਹਿਤ ਸਾਰਾ ਸਾਲ ਕੰਮ ਦਿੱਤਾ ਜਾਵੇ।
ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਤੈਅ ਕੀਤੀ ਜਾਵੇ, ਸ਼ਹਿਰੀ ਖੇਤਰ ਵਿੱਚ ਵੀ ਮਗਨਰੇਗਾ ਸਕੀਮ ਲਾਗੂ ਕਰ ਕੇ ਸ਼ਹਿਰੀ ਮਜ਼ਦੂਰਾਂ ਨੂੰ ਕੰਮ ਦਿੱਤਾ ਜਾਵੇ, ਸਰਕਾਰੀ ਸਕੂਲਾਂ ਵਿੱਚ ਰੈਗੂਲਰ ਅਧਿਆਪਕਾਂ ਦੀ ਭਰਤੀ ਕੀਤੀ ਜਾਵੇ, ਲੋੜਵੰਦ ਲੋਕਾਂ ਦੇ ਨਵੇਂ ਰਾਸ਼ਨ ਕਾਰਡ ਬਣਾਏ ਜਾਣ ਆਦਿ ਸ਼ਾਮਲ ਹਨ।

Advertisement

Advertisement
Advertisement