For the best experience, open
https://m.punjabitribuneonline.com
on your mobile browser.
Advertisement

ਬਰਖ਼ਾਸਤ ਏਆਈਜੀ ਤੇ ਪੱਤਰਕਾਰ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

08:44 AM Apr 30, 2024 IST
ਬਰਖ਼ਾਸਤ ਏਆਈਜੀ ਤੇ ਪੱਤਰਕਾਰ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 29 ਅਪਰੈਲ
ਪੰਜਾਬ ਪੁਲੀਸ ਦੇ ਬਰਖ਼ਾਸਤ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਅਤੇ ਇਸ ਮਾਮਲੇ ਵਿੱਚ ਨਾਮਜ਼ਦ ਪੱਤਰਕਾਰ ਰਾਜਿੰਦਰ ਤੱਗੜ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਏਆਈਜੀ ਅਤੇ ਪੱਤਰਕਾਰ ਦਾ ਚਾਰ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ। ਬਰਖ਼ਾਸਤ ਏਆਈਜੀ ’ਤੇ ਜਾਅਲੀ ਐਸਸੀ ਸਰਟੀਫਿਕੇਟ ਮਾਮਲੇ ਵਿੱਚ ਲੋਕਾਂ ਨੂੰ ਪੈਸੇ ਦੇ ਕੇ ਧਰਨਾ ਲਗਾਉਣ ਦਾ ਦੋਸ਼ ਹੈ। ਇਸ ਸਬੰਧੀ ਸਿੱਧੂ ਖ਼ਿਲਾਫ਼ ਫੇਜ਼-1 ਥਾਣੇ ਵਿੱਚ ਵੱਖਰਾ ਕੇਸ ਦਰਜ ਕੀਤਾ ਗਿਆ ਹੈ। ਜਦੋਂਕਿ ਪੱਤਰਕਾਰ ਤੱਗੜ ਨੂੰ ਸਹਿ ਮੁਲਜ਼ਮ ਬਣਾਇਆ ਗਿਆ ਹੈ। ਸਿੱਧੂ ਨੂੰ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਪੁੱਛਗਿੱਛ ਲਈ ਲਿਆਂਦਾ ਗਿਆ ਹੈ।
ਉਧਰ, ਏਆਈਜੀ ਸਿੱਧੂ ਵੱਲੋਂ ਵਕੀਲ ਬਿਕਰਮ ਸਿੰਘ ਆਹਲੂਵਾਲੀਆ, ਪੱਤਰਕਾਰ ਤੱਗੜ ਵੱਲੋਂ ਐਚ ਐਸ ਧਨੋਆ ਅਤੇ ਦਰਸ਼ਨ ਸਿੰਘ ਧਾਲੀਵਾਲ ਪੇਸ਼ ਹੋਏ। ਬਚਾਅ ਪੱਖ ਦੇ ਵਕੀਲਾਂ ਨੇ ਏਆਈਜੀ ਸਿੱਧੂ ਅਤੇ ਪੱਤਰਕਾਰ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਤੱਗੜ ਪੇਸ਼ੇ ਵਜੋਂ ਪੱਤਰਕਾਰ ਹੈ, ਜੋ ਧਰਨੇ ਦੀ ਕਵਰੇਜ ਕਰਨ ਗਿਆ ਸੀ। ਸਰਕਾਰੀ ਵਕੀਲ ਨੇ ਮੁਲਜ਼ਮਾਂ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਪੱਤਰਕਾਰ ਤੱਗੜ ਦੇ ਮੁਹਾਲੀ ਵਿਚਲੇ ਘਰ ਅਤੇ ਸਟੂਡੀਓ ਦੀ ਜਾਂਚ ਕਰਨੀ ਹੈ ਅਤੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਣੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਰਖ਼ਾਸਤ ਏਆਈਜੀ ਤੇ ਪੱਤਰਕਾਰ ਦਾ ਚਾਰ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ। ਵਕੀਲਾਂ ਨੇ ਕਿਹਾ ਕਿ ਤੱਗੜ ਸੂਬਾ ਸਰਕਾਰ ਅਤੇ ਪੁਲੀਸ ਤੰਤਰ ਦੀਆਂ ਵਧੀਕੀਆਂ ਖ਼ਿਲਾਫ਼ ਆਪਣੇ ਸੋਸ਼ਲ ਮੀਡੀਆ ਨਿਊਜ਼ ਨੈੱਟਵਰਕ ’ਤੇ ਖ਼ਬਰਾਂ ਪ੍ਰਕਾਸ਼ਿਤ ਕਰ ਰਿਹਾ ਸੀ।

Advertisement

Advertisement
Author Image

Advertisement
Advertisement
×