For the best experience, open
https://m.punjabitribuneonline.com
on your mobile browser.
Advertisement

ਸਰਵ ਸਮਾਜ ਸਭਾ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ

07:25 AM Mar 20, 2024 IST
ਸਰਵ ਸਮਾਜ ਸਭਾ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ
ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਦੇ ਹੋਏ ਸਰਵ ਸਮਾਜ ਸਭਾ ਦੇ ਆਗੂ।
Advertisement

ਰਤੀਆ: ਸਰਵ ਸਮਾਜ ਸਭਾ ਰਤੀਆ ਦੇ ਮੈਂਬਰ ਪ੍ਰਧਾਨ ਰਣਜੀਤ ਸਿੰਘ ਭਾਨੀਖੇੜਾ ਦੀ ਤਹਿਸੀਲ ਦਫ਼ਤਰ ਪੁੱਜੇ ਅਤੇ ਸ਼ਹਿਰ ਦੇ ਵੱਖ-ਵੱਖ ਵਿਭਾਗਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਸਬੰਧੀ ਮੁੱਖ ਮੰਤਰੀ ਦੇ ਨਾਂ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ। ਇਸੇ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸ਼ਹਿਰ ਦੀਆਂ ਸਮੱਸਿਆਵਾਂ ਅਤੇ ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਕਰਨ ਲਈ ਸੀਐੱਮ ਵਿੰਡੋ ਵਿੱਚ ਸ਼ਿਕਾਇਤ ਦਰਜ ਕਰਵਾਈ। ਸਰਵ ਸਮਾਜ ਸਭਾ ਵੱਲੋਂ ਸ਼ਹਿਰ ਵਿੱਚ ਨਗਰਪਾਲਿਕਾ ਵੱਲੋਂ ਲਗਾਈਆਂ ਗਈਆਂ ਸਟਰੀਟ ਲਾਈਟਾਂ, ਕਮਿਊਨਿਟੀ ਸੈਂਟਰ ਮੁਰੰਮਤ ਕਰਨ ਆਦਿ ਦਰਪੇਸ਼ ਮੁਸ਼ਕਲਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸੀਨੀਅਰ ਸਿਟੀਜ਼ਨਾਂ ਨਾਲ ਦੁਰਵਿਵਹਾਰ ਕਰਨ ਵਾਲੇ ਨਗਰ ਨਿਗਮ ਦੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ਨੰਬਰਦਾਰਾਂ ਵੱਲੋਂ ਤਹਿਸੀਲ ਦਫ਼ਤਰ ਵਿੱਚ ਰਜਿਸਟਰੀ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਤਸਦੀਕ ਲਈ 200 ਰੁਪਏ ਪ੍ਰਤੀ ਵੈਰੀਫਿਕੇਸ਼ਨ ਲੈਣ ਦੇ ਮਾਮਲੇ ਅਤੇ ਸ਼ਹਿਰ ਦੀਆਂ ਪ੍ਰਮੁੱਖ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਤਹਿਸੀਲਦਾਰ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×