For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਦੇ ਐੱਸਸੀ ਵਿੰਗ ਨੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ

08:31 AM May 03, 2024 IST
ਕਾਂਗਰਸ ਦੇ ਐੱਸਸੀ ਵਿੰਗ ਨੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ
ਕਾਂਗਰਸ ਦੇ ਐੱਸਸੀ ਵਿੰਗ ਦੀ ਮੀਟਿੰਗ ਦੌਰਾਨ ਈਸ਼ਵਰਜੋਤ ਸਿੰਘ ਚੀਮਾ ਅਤੇ ਹੋਰ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਮਈ
ਐੱਸਸੀ ਵਿੰਗ ਕਾਂਗਰਸ ਦੀ ਇੱਕ ਮੀਟਿੰਗ ਢੰਡਾਰੀ ਕਲਾਂ ਵਿਖੇ ਜ਼ਿਲ੍ਹਾ ਚੇਅਰਮੈਨ ਰਾਹੁਲ ਡੁਲਗੱਚ ਦੀ ਅਗਵਾਈ ਵਿੱਚ ਹੋਈ। ਇਸ ਦੌਰਾਨ ਲੋਕ ਸਭਾ ਚੋਣਾਂ ਵਿੱਚ ‘ਆਪ’ ਅਤੇ ਭਾਜਪਾ ਦੇ ਬਾਈਕਾਟ ਦਾ ਸੱਦਾ ਦਿੱਤਾ ਗਿਆ। ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਹਲਕਾ ਦੱਖਣੀ ਤੋਂ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਪੁੱਜੇ ਜਦਕਿ ਨਿਰਮਲ ਕੈੜਾ, ਸ਼ੇਰ ਸਿੰਘ ਗਰਚਾ, ਸ਼ੀਲਾ ਦੁੱਗਰੀ ਅਤੇ ਮਨਰਾਜ ਸਿੰਘ ਠੁਕਰਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਰਾਹੁਲ ਡੁਲਗੱਚ ਵੱਲੋਂ ਪਿਛਲੇ ਲੰਮੇ ਸਮੇਂ ਪਾਰਟੀ ਦੀ ਸੇਵਾ ਕਰ ਰਹੇ ਜਸਵਿੰਦਰ ਸਿੰਘ ਵੀਰੂ ਨੂੰ ਐੱਸਸੀ ਵਿੰਗ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ। ਈਸ਼ਰਵਜੋਤ ਸਿੰਘ ਚੀਮਾ ਵੱਲੋਂ ਜਸਵਿੰਦਰ ਸਿੰਘ ਨੂੰ ਨਿਯੁਕਤ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਈਸ਼ਵਰਜੋਤ ਸਿੰਘ ਚੀਮਾ ਨੇ ਐੱਸਸੀ ਭਾਈਚਾਰੇ ਨੂੰ ਕਾਂਗਰਸ ਦੀ ਜਿੱਤ ਲਈ ਦਿਨ ਰਾਤ ਇੱਕ ਕਰਨ ਲਈ ਅਪੀਲ ਕੀਤੀ। ਉਨ੍ਹਾਂ ਜਸਵਿੰਦਰ ਸਿੰਘ ਵੀਰੂ ਨੂੰ ਹੋਰ ਤਕੜੇ ਹੋ ਕੇ ਪਾਰਟੀ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕ ਗਿਆਨ ਸਿੰਘ ਪ੍ਰਧਾਨ, ਜਸਵੀਰ ਸਿੰਘ ਨੰਬਰਦਾਰ, ਜਗਦੇਵ ਸਿੰਘ ਭਟੋਏ, ਸੁਰਜੀਤ ਸਿੰਘ, ਗੁਰਮੀਤ ਸਿੰਘ, ਸੁੱਚਾ ਸਿੰਘ ਸੋਢੀ ਤੇ ਪ੍ਰੇਮ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×