For the best experience, open
https://m.punjabitribuneonline.com
on your mobile browser.
Advertisement

‘ਪੰਜਾਬ ਬਚਾਓ ਯਾਤਰਾ’ ਦਾ ਦਿਨੋਂ ਦਿਨ ਵੱਧ ਰਿਹੈ ਘੇਰਾ: ਰਾਜੂ ਖੰਨਾ

11:38 AM Apr 03, 2024 IST
‘ਪੰਜਾਬ ਬਚਾਓ ਯਾਤਰਾ’ ਦਾ ਦਿਨੋਂ ਦਿਨ ਵੱਧ ਰਿਹੈ ਘੇਰਾ  ਰਾਜੂ ਖੰਨਾ
ਪਿੰਡ ਸਮਸ਼ਪੁਰ ਵਿੱਚ ਮੀਟਿੰਗ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ। -ਫੋਟੋ:ਸੂਦ
Advertisement

ਪੱਤਰ ਪ੍ਰੇਰਕ
ਅਮਲੋਹ, 2 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅੰਦਰ ਸ਼ੁਰੂ ਕੀਤੀ ‘ਪੰਜਾਬ ਬਚਾਓ ਯਾਤਰਾ’ ਵਿੱਚ ਹਰ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਦਾ ਉਮੜ ਰਿਹਾ ਜਨ ਸੈਲਾਬ ਪਾਰਟੀ ਦੀਆਂ ਨੀਤੀਆਂ ’ਤੇ ਮੋਹਰ ਹੈ। ਅੱਜ ‘ਆਪ’ ਸਰਕਾਰ ਦੇ ਸਤਾਏ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਚੁੱਕ ਕੇ ਪੰਜਾਬ ਬਚਾਓ ਯਾਤਰਾ ਵਿੱਚ ਸ਼ਾਮਲ ਹੋ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸਰਕਲ ਬੁੱਗਾ ਕਲਾਂ ਦੇ ਪਿੰਡ ਧਰਮਗੜ੍ਹ, ਕੌਲਗੜ੍ਹ, ਸਮਸ਼ਪੁਰ, ਲਾਡਪੁਰ ਅਤੇ ਉੱਚੀ ਰੁੜਕੀ ਵਿੱਚ ਪੰਜਾਬ ਬਚਾਓ ਯਾਤਰਾ ਨੂੰ ਹਲਕਾ ਅਮਲੋਹ ਅੰਦਰ ਕਾਮਯਾਬ ਕਰਨ ਲਈ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ 5 ਅਪਰੈਲ ਨੂੰ ਹਲਕਾ ਅਮਲੋਹ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੰਜਾਬ ਬਚਾਓ ਯਾਤਰਾ ਸਮੇਂ ਭਰਵਾਂ ਸਵਾਗਤ ਕੀਤਾ ਜਾਵੇਗਾ। ਇਹ ਯਾਤਰਾ ਭੱਦਲਥੂਹਾ ਬੱਸ ਸਟੈਂਡ ਤੋਂ 12 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਮੰਡੀ ਗੋਬਿੰਦਗੜ੍ਹ ਲਾਲ ਬੱਤੀ ਚੌਕ ’ਤੇ ਜਾ ਕੇ ਸਮਾਪਤ ਹੋਵੇਗੀ।

Advertisement

Advertisement
Author Image

sukhwinder singh

View all posts

Advertisement
Advertisement
×