ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਡੀਐੱਮ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

08:49 AM Jun 28, 2024 IST
ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ ਐੱਸਡੀਐੱਮ ਜਗਦੀਸ਼ ਚੰਦਰ।

ਪੱਤਰ ਪ੍ਰੇਰਕ
ਰਤੀਆ, 27 ਜੂਨ
ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਨੇ ਸ਼ਿਕਾਇਤ ਨਿਵਾਰਨ ਕੈਂਪ ਵਿੱਚ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਬੇੜਾ ਕਰਨ ਅਤੇ ਹੋਰ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਸਕੀਮਾਂ ਦਾ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ ਜਾਵੇ।
ਕੈਂਪ ਵਿੱਚ 11 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 5 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਬੇੜਾ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੋਰ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਵੱਲੋਂ ਪੜਤਾਲ ਕਰ ਕੇ ਹੱਲ ਕੀਤਾ ਜਾਵੇਗਾ। ਐੱਸਡੀਐੱਮ ਜਗਦੀਸ਼ ਚੰਦਰ ਨੇ ਕਿਹਾ ਕਿ ਇਹ ਕੈਂਪ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਦਾ ਇੱਕ ਚੰਗਾ ਉਪਰਾਲਾ ਹੈ। ਇਸ ਨਾਲ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਨ ਦੀ ਬਜਾਏ ਇੱਕੋ ਥਾਂ ’ਤੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਕੋਲ ਮੌਕੇ ’ਤੇ ਸਾਰੇ ਲੋੜੀਂਦੇ ਦਸਤਾਵੇਜ਼ ਹੋਣ ਤਾਂ ਉਨ੍ਹਾਂ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਂਦਾ ਹੈ। ਇਸ ਮੌਕੇ ਡੀਐੱਸਪੀ ਸੰਜੈ ਕੁਮਾਰ, ਡਿਪਟੀ ਸੁਪਰਡੈਂਟ ਓਮ ਪ੍ਰਕਾਸ਼ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Advertisement

Advertisement
Advertisement