For the best experience, open
https://m.punjabitribuneonline.com
on your mobile browser.
Advertisement

ਐੱਸਡੀਐੱਮ ਵੱਲੋਂ ਚੋਣ ਅਮਲੇ ਨੂੰ ਤਾਲਮੇਲ ਬਣਾ ਕੇ ਕੰਮ ਕਰਨ ਦੀ ਹਦਾਇਤ

08:22 AM Aug 24, 2024 IST
ਐੱਸਡੀਐੱਮ ਵੱਲੋਂ ਚੋਣ ਅਮਲੇ ਨੂੰ ਤਾਲਮੇਲ ਬਣਾ ਕੇ ਕੰਮ ਕਰਨ ਦੀ ਹਦਾਇਤ
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਐੱਸਡੀਐੱਮ ਜਗਦੀਸ਼ ਚੰਦਰ।
Advertisement

ਪੱਤਰ ਪ੍ਰੇਰਕ
ਰਤੀਆ, 23 ਅਗਸਤ
ਚੋਣ ਅਧਿਕਾਰੀ ਅਤੇ ਐੱਸਡੀਐੱਮ ਜਗਦੀਸ਼ ਚੰਦਰ ਨੇ ਆਪਣੇ ਦਫ਼ਤਰ ਵਿੱਚ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਅਧਿਕਾਰੀ ਆਪਣੀ ਚੋਣ ਸਬੰਧੀ ਡਿਊਟੀ ਨੂੰ ਵਧੀਆ ਢੰਗ ਨਾਲ ਨਿਭਾਉਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਾਰੇ ਪੋਲਿੰਗ ਬੂਥਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ।
ਪੋਲਿੰਗ ਸਟੇਸ਼ਨ ’ਤੇ ਪੀਣ ਵਾਲੇ ਪਾਣੀ, ਬਿਜਲੀ ਅਤੇ ਟਾਇਲਟ ਆਦਿ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਬਧ ਹੋਣੀਆਂ ਚਾਹੀਦੀਆਂ ਹਨ। ਜੇਕਰ ਕਿਤੇ ਕੋਈ ਕਮੀ ਹੈ ਤਾਂ ਉਸ ਨੂੰ ਸਮੇਂ ਸਿਰ ਪੂਰਾ ਕਰੋ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਰਿਟਰਨਿੰਗ ਅਫ਼ਸਰ ਅਤੇ ਐੱਸਡੀਐੱਮ ਜਗਦੀਸ਼ ਚੰਦਰ ਨੇ ਕਿਹਾ ਕਿ ਸਾਰੇ ਅਧਿਕਾਰੀ ਵਿਧਾਨ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨਾ ਯਕੀਨੀ ਬਣਾਉਣ। ਇਸ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਿਸੇ ਵੀ ਅਧਿਕਾਰੀ ਨੂੰ ਜੋ ਵੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ, ਉਸ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ, ਤਾਂ ਜੋ ਚੋਣ ਪ੍ਰਕਿਰਿਆ ਨਾਲ ਜੁੜੇ ਸਾਰੇ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ। ਮੀਟਿੰਗ ਵਿੱਚ ਐੱਸਡੀਐੱਮ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਚੋਣਾਂ ਸਬੰਧੀ ਵੱਖ-ਵੱਖ ਕੰਮਾਂ ਲਈ ਟੀਮਾਂ ਕਾਇਮ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਅਤੇ ਐੱਸਡੀਐੱਮ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਦੀਆਂ ਆਮ ਚੋਣਾਂ ਲਈ ਚੋਣ ਨੋਟੀਫਿਕੇਸ਼ਨ 5 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ। ਨੋਟੀਫਿਕੇਸ਼ਨ ਜਾਰੀ ਹੁੰਦੇ ਹੀ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ, ਨਾਮਜ਼ਦਗੀ ਦੀ ਆਖਰੀ ਮਿਤੀ 12 ਸਤੰਬਰ ਹੈ। ਨਾਮਜ਼ਦਗੀ ਪੱਤਰਾਂ ਦੀ ਛਾਂਟੀ 13 ਸਤੰਬਰ ਨੂੰ ਕੀਤੀ ਜਾਵੇਗੀ।

Advertisement

Advertisement
Advertisement
Author Image

sukhwinder singh

View all posts

Advertisement