ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਹਿਰ ਵਿੱਚ ਰੁੜੇ ਨੌਜਵਾਨਾਂ ਦੀ ਭਾਲ ਜਾਰੀ

10:48 PM Jun 23, 2023 IST

ਟੋਹਾਣਾ: ਇੱਥੇ ਬੀਤੀ ਸ਼ਾਮ ਨਹਿਰ ਵਿੱਚ ਨਹਾਉਣ ਗਏ ਦੋ ਨੌਜਵਾਨ ਤੇਜ਼ ਵਹਾਅ ਕਾਰਨ ਰੁੜ ਗਏ। ਦੋਵਾਂ ਦੀ ਭਾਲ ਜਾਰੀ ਹੈ। ਜਾਣਕਾਰੀ ਅਨੁਸਾਰ ਬੀਤੀ ਸ਼ਾਮ ਕਰੀਬ ਸੱਤ ਵਜੇ ਪਿੰਡ ਮੰਗਾਲੀ ਦੀ ਨਹਿਰ ਦੇ ਪੁਲ ਨੇੜੇ ਦੋ ਨੌਜਵਾਨ ਨਹਾਉਣ ਲਈ ਨਹਿਰ ਵਿੱਚ ਉੱਤਰੇ। ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਦੋਵੇਂ ਗੋਤੇ ਖਾਣ ਲੱਗੇ। ਉਨ੍ਹਾਂ ਮਦਦ ਲਈ ਰੌਲਾ ਪਾਇਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੋਵਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਤੇਜ਼ ਵਹਾਅ ਕਾਰਨ ਰੁੜ ਗਏ। ਦੋਵਾਂ ਦੀ ਉਮਰ ਕਰੀਬ 18-19 ਸਾਲ ਦੱਸੀ ਜਾ ਰਹੀ ਹੈ। ਸੂਚਨਾ ਮਿਲਣ ‘ਤੇ ਪੁਲੀਸ ਟੀਮ ਵੀ ਮੌਕੇ ‘ਤੇ ਪੁੱਜ ਗਈ ਅਤੇ ਉਨ੍ਹਾਂ ਗੋਤਾਖੋਰਾਂ ਦੀ ਮਦਦ ਨਾਲ ਦੋਵਾਂ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ, ਜੋ ਅੱਜ ਵੀ ਜਾਰੀ ਹੈ। ਪੁਲੀਸ ਨੇ ਨੌਜਵਾਨਾਂ ਦਾ ਮੋਟਰਸਾਈਕਲ ਅਤੇ ਹੋਰ ਸਾਮਾਨ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। -ਪੱਤਰ ਪ੍ਰੇਰਕ

Advertisement

Advertisement
Advertisement