ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ੋਨਲ ਸਕੂਲ ਖੇਡਾਂ ਦੇ ਦੂਸਰੇ ਦਿਨ ਹੋਏ ਫਸਵੇਂ ਮੁਕਾਬਲੇ

07:47 AM Jul 25, 2024 IST
ਖੇਡਾਂ ਦੇ ਦੂਜੇ ਦਿਨ ਖਿਡਾਰੀਆਂ ਦਾ ਹੌਸਲਾ ਵਧਾਉਂਦੇ ਹੋਏ ਪਤਵੰਤੇ। -ਫੋਟੋ: ਮਾਨ

ਮਾਨਸਾ: ਗਰਮ ਰੁੱਤ ਜ਼ੋਨਲ ਸਕੂਲ ਖੇਡਾਂ ਦੇ ਦੂਜੇ ਦਿਨ ਅੱਜ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿੱਚ ਕਬੱਡੀ ਨੈਸ਼ਨਲ ਸਟਾਇਲ ਦੇ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਜ਼ੋਨ ਜੋਗਾ ਦੇ ਪ੍ਰਧਾਨ ਪ੍ਰਿੰਸੀਪਲ ਅਵਤਾਰ ਸਿੰਘ ਅਤੇ ਸਕੂਲ ਮੁਖੀ ਪਰਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜ਼ੋਨਲ ਸਕੱਤਰ ਵਿਨੋਦ ਕੁਮਾਰ ਨੇ ਦੱਸਿਆ ਕਿ ਅੱਜ ਹੋਏ ਕਬੱਡੀ ਨੈਸ਼ਨਲ ਸਟਾਇਲ ਅੰਡਰ-17 (ਲੜਕੇ) ਦੇ ਮੁਕਾਬਲਿਆਂ ’ਚ ਸਸਸ ਅਕਲੀਆ ਨੇ ਸਸਸਸ ਉੱਭਾ-ਬੁਰਜ ਢਿੱਲਵਾਂ, ਸਸਸਸ ਬੁਰਜਹਰੀ ਨੇ ਗੁਰੂਕੁਲ ਅਕੈਡਮੀ ਉੱਭਾ, ਸਸਸਸ ਅਤਲਾ ਕਲਾਂ ਨੇ ਸਹਸ ਭੁਪਾਲ, ਸਸਸਸ ਜੋਗਾ ਨੇ ਸਸਸਸ ਅਤਲਾ ਕਲਾਂ ਨੂੰ ਹਰਾਇਆ। ਇਸ ਮੁਕਾਬਲੇ ਵਿੱਚ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੀ ਟੀਮ ਨੇ ਪਹਿਲਾ, ਸਰਕਾਰੀ ਸੈਕੰਡਰੀ ਸਕੂਲ ਬੁਰਜਹਰੀ ਨੇ ਦੂਜਾ ਅਤੇ ਸਰਕਾਰੀ ਸੈਕੰਡਰੀ ਸਕੂਲ ਅਕਲੀਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। -ਪੱਤਰ ਪ੍ਰੇਰਕ

Advertisement

Advertisement
Advertisement