For the best experience, open
https://m.punjabitribuneonline.com
on your mobile browser.
Advertisement

ਧੁੱਸੀ ਬੰਨ੍ਹ ਦਾ ਦੂਜਾ ਪਾੜ ਵੀ ਛੇਤੀ ਪੂਰਿਆ ਜਾਵੇਗਾ: ਬਲਕਾਰ ਸਿੰਘ

07:16 AM Jul 18, 2023 IST
ਧੁੱਸੀ ਬੰਨ੍ਹ ਦਾ ਦੂਜਾ ਪਾੜ ਵੀ ਛੇਤੀ ਪੂਰਿਆ ਜਾਵੇਗਾ  ਬਲਕਾਰ ਸਿੰਘ
ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਵਿਧਾਇਕ ਇੰਦਰਜੀਤ ਕੌਰ ਮਾਨ ਸਿਹਤ ਵਿਭਾਗ ਦੀ ਟੀਮ ਕੋਲੋ ਜਾਣਕਾਰੀ ਲੈਂਦੇੇ ਹੋਏ।
Advertisement

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਜਲੰਧਰ/ਸ਼ਾਹਕੋਟ, 17 ਜੁਲਾਈ
ਸਤਲੁਜ ਦਰਿਆ ਦੇ ਧੁਸੀ ਬੰਨ੍ਹ ਵਿਚ ਪਏ ਦੋ ਪਾੜਾਂ ਵਿੱਚੋਂ ਇੱਕ ਨੂੰ ਪੂਰਨ ਤੋਂ ਬਾਅਦ ਦੂਜਾ ਪਾੜ ਜਿਹੜਾ ਕਿ ਧੱਕਾ ਬਸਤੀ ਨੇੜੇ 925 ਫੁੱਟ ਤੋਂ ਵੱਧ ਪੈ ਗਿਆ ਸੀ ਉਸ ਨੂੰ ਪੂਰਨ ਲਈ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸਹਿਯੋਗ ਨਾਲ ਆਉਂਦੇ ਕੁਝ ਦਨਿਾਂ ਵਿੱਚ ਪੂਰ ਕੇ ਇਲਾਕੇ ਦੇ ਪਿੰਡਾਂ ਨੂੰ ਵੱਡੀ ਰਾਹਤ ਦੁਆਈ ਜਾਵੇਗੀ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਸੰਤ ਬਲਬੀਰ ਸਿੰਘ ਸੀਚੇਵਾਲ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਵੱਖ-ਵੱਖ ਪਿੰਡਾਂ ਤੋਂ ਆਈ ਸੰਗਤ ਦੀ ਮੌਜੂਦਗੀ ਵਿੱਚ ਉਕਤ ਕਾਰਜ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਟੀਮਾਂ ਅਤੇ ਸੰਗਤ ਦੇ ਆਪਸੀ ਸਹਿਯੋਗ ਨਾਲ ਆਉਂਦੇ ਕੁਝ ਦਨਿਾਂ ਵਿੱਚ ਇਹ ਪਾੜ ਪੂਰ ਕੇ ਇਲਾਕੇ ਦੇ ਲੋਕਾਂ ਦਾ ਜੀਵਨ ਮੁੜ ਸੁਖਾਲੀ ਪਟੜੀ ’ਤੇ ਲਿਆਂਦਾ ਜਾਵੇਗਾ।
ਸ੍ਰੀ ਸੀਚੇਵਾਲ ਨੇ ਕਿਹਾ ਕਿ ਅਧਿਕਾਰੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਪਾੜ ਨੂੰ ਪੂਰਨ ਦਾ ਕੰਮ ਵੱਡੇ ਪੱਧਰ ’ਤੇ ਸ਼ੁਰੂ ਕੀਤਾ ਜਾ ਰਿਹਾ ਹੈ। ਮਿੱਟੀ ਪਾਉਣ ਤੋਂ ਪਹਿਲਾਂ ਰਸਤਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਮਿੱਟੀ ਦੇ ਟਿੱਪਰ ਸੌਖੇ ਆ ਜਾ ਸਕਣ। ਵਿਧਾਇਕ ਇੰਦਰਜੀਤ ਕੌਰ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤ ਦਾ ਧੰਨਵਾਦ ਕੀਤਾ।
ਵਿਧਾਇਕ ਤੇ ਡੀਸੀ ਵੱਲੋਂ ਮੀਂਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ
ਦਸੂਹਾ (ਪੱਤਰ ਪ੍ਰੇਰਕ): ਇਥੇ ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਦਸੂਹਾ ਦੇ ਬਾਰਿਸ਼ ਦੇ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਪੰਡੋਰੀ ਅਰਾਈਆਂ, ਗੋਰਸੀਆਂ, ਸਫਦਰਪੁਰ ਕੁੱਲੀਆਂ, ਗਾਲੋਵਾਲ, ਢੱਡਰ, ਘੋਗਰਾ, ਜੀਓਚੱਕ ਅਤੇ ਮਾਖੋਵਾਲ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ । ਵਿਧਾਇਕ ਘੁੰਮਣ ਨੇ ਕਿਹਾ ਕਿ ਪ੍ਰਭਾਵਿਤ ਪਿੰਡਾਂ ਵਿੱਚ ਫਸਲਾਂ ਅਤੇ ਘਰਾਂ ਦੇ ਨੁਕਸਾਨ ਦਾ ਸਰਵੇਖਣ ਕਰਵਾ ਕੇ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ। ਇਸ ਮਗਰੋਂ ਪੀੜਤਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਡੀਸੀ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਗਠਿਤ ਕੀਤੀਆਂ ਟੀਮਾਂ ਲਗਾਤਾਰ ਬਚਾਅ ਕਾਰਜਾਂ ਵਿੱਚ ਜੁੱਟੀਆਂ ਹੋਈਆਂ ਹਨ ।

Advertisement

ਡੀਸੀ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰਜਾਂ ਦਾ ਜਾਇਜ਼ਾ

ਮੀਂਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦੇ ਹੋਏ ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ। -ਫੋਟੋ: ਸੰਦਲ
ਮੀਂਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦੇ ਹੋਏ ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ। -ਫੋਟੋ: ਸੰਦਲ

ਕਪੂਰਥਲਾ (ਨਿੱਜੀ ਪੱਤਰ ਪ੍ਰੇਰਕ): ਡੀਸੀ ਕੈਪਟਨ ਕਰਨੈਲ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਅੰਦਰ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਕਿਹਾ ਕਿ ਹੜ ਪ੍ਰਭਾਵਿਤ ਖੇਤਰਾਂ ਅੰਦਰ ਪਾਣੀ ਦਾ ਪੱਧਰ ਕਾਫੀ ਘਟਿਆ ਹੈ, ਜਿਸ ਨਾਲ ਰਾਹਤ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਐੱਸਡੀਐੱਮ ਸੁਲਤਾਨਪੁਰ ਲੋਧੀ ਨੂੰ ਕਿਹਾ ਕਿ ਪ੍ਰਭਾਵਿਤ ਖੇਤਰਾਂ ਅੰਦਰ ਪਾਣੀ ਹੋਰ ਘਟਣ ’ਤੇ ਫੌਗਿੰਗ ਕਰਵਾਈ ਜਾਵੇ ਤੇ ਲੋੜ ਮੁਤਾਬਿਕ ਨਗਰ ਨਿਗਮ ਕਪੂਰਥਲਾ ਤੋਂ ਵੀ ਸਹਾਇਤਾ ਲਈ ਜਾ ਸਕਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਮਰਪ੍ਰੀਤ ਕੌਰ ਐਸ ਡੀ ਐਮਜ਼ ਚੰਦਰਾ ਜੋਤੀ, ਸੰਜੀਵ ਸ਼ਰਮਾ, ਲਾਲ ਵਿਸ਼ਵਾਸ ਬੈਂਸ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਹੜ੍ਹ ਪੀੜਤਾਂ ਦੀ ਮਦਦ ਲਈ ਬੀਕੇਯੂ ਦੋਆਬਾ ਅੱਗੇ ਆਈ
ਫਗਵਾੜਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਫ਼ੈਸਲਾ ਕੀਤਾ ਹੈ ਕਿ ਹੜ੍ਹ ਦੀ ਮਾਰ ਹੇਠ ਆਏ ਕਿਸਾਨਾਂ ਦੀ ਮੱਦਦ ਲਈ ਕੰਮ ਕੀਤਾ ਜਾਵੇ ਤਾਂ ਜੋ ਪੀੜਤ ਕਿਸਾਨਾਂ ਨੂੰ ਮੁੜ ਪੈਰਾਂ ’ਤੇ ਖੜ੍ਹਾ ਕੀਤਾ ਜਾ ਸਕੇ। ਅੱਜ ਇਥੇ ਇਤਿਹਾਸਿਕ ਗੁਰਦੁਆਰਾ ਸ੍ਰੀ ਸੂਖਚੈਨਆਣਾ ਸਾਹਬਿ ’ਚ ਯੂਨੀਅਨ ਆਗੂ ਸਤਨਾਮ ਸਿੰਘ ਸਾਹਨੀ ਦੀ ਅਗਵਾਈ ਵਿੱਚ ਹੋਈ ਮੀਟਿੰਗ ’ਚ ਇਹ ਫ਼ੈਸਲਾ ਕੀਤਾ ਗਿਆ। ਸਾਹਨੀ ਨੇ ਕਿਹਾ ਕਿ ਹੜ੍ਹ ਪੀੜਤਾਂ ਦੀ ਮੱਦਦ ਲਈ ਜਿਥੇ ਫਗਵਾੜਾ ਦੇ ਪ੍ਰਮੁੱਖ ਕਿਸਾਨ ਆਗੂ ਕਿਰਪਾਲ ਸਿੰਘ ਮਾਲਕ ਗੁਡਗਰੋਮ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਕੰਪਨੀ ਨੇ ਕਿਸਾਨਾਂ ਦੀ ਮੱਦਦ ਲਈ 50 ਕੁਇੰਟਲ ਝੋਨੇ ਦਾ ਬੀਜ ਮੁਫ਼ਤ ਵੰਡਣ ਦਾ ਐਲਾਨ ਕੀਤਾ ਹੈ ਜਿਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਸਾਹਨੀ ਨੇ ਦੱਸਿਆ ਕਿ ਯੂਨੀਅਨ 10 ਏਕੜ ਝੋਨੇ ਦੀ ਪਨੀਰੀ ਕਿਸਾਨਾਂ ਨੂੰ ਮੁਫ਼ਤ ਲਗਾ ਕੇ ਵੰਡੇਗੀ। ਇਸ ਮੌਕੇ ਗੁਰਪਾਲ ਸਿੰਘ ਪਾਲਾ ਮੌਲੀ, ਕੁਲਵਿੰਦਰ ਕਾਲਾ ਸਰਪੰਚ ਅਠੋਲੀ, ਅਵਤਾਰ ਮੰਗੀ ਹਾਜ਼ਰ ਸਨ।
ਹੜ੍ਹ ਕਾਰਨ ਢਹਿ ਗਏ ਘਰ ਬਣਾ ਕੇ ਦੇਣ ਦਾ ਐਲਾਨ
ਅੰਮ੍ਰਿਤਸਰ (ਟ੍ਰਬਿਿਉੂਨ ਨਿਉੂਜ਼ ਸਰਵਿਸ): ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸਪੀ ਸਿੰਘ ਓਬਰਾਏ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਅਜਿਹੇ ਲੋੜਵੰਦ ਲੋਕਾਂ ਨੂੰ ਘਰ ਬਣਾ ਕੇ ਦੇਣ ਦਾ ਐਲਾਨ ਕੀਤਾ ਹੈ, ਜਨਿ੍ਹਾਂ ਦੇ ਘਰ ਹੜ੍ਹ ਦੇ ਪਾਣੀ ਕਾਰਨ ਢਹਿ ਗਏ ਹਨ। ਡਾ. ਓਬਰਾਏ ਨੇ ਦੱਸਿਆ ਕਿ ਹੜ੍ਹਾਂ ਕਾਰਨ ਕੁਝ ਲੋਕਾਂ ਦੇ ਘਰਾਂ ਅੰਦਰ ਪਾਣੀ ਭਰ ਜਾਣ ਕਾਰਨ ਉਨ੍ਹਾਂ ਦੇ ਘਰ ਢਹਿ ਢੇਰੀ ਹੋ ਗਏ ਹਨ ਜਾਂ ਰਹਿਣਯੋਗ ਨਹੀਂ ਰਹੇ। ਇਸ ਲਈ ਟਰੱਸਟ ਨੇ ਫੈਸਲਾ ਕੀਤਾ ਹੈ ਕਿ ਅਜਿਹੇ ਲੋੜਵੰਦ ਲੋਕਾਂ ਨੂੰ ਨਵੇਂ ਘਰ ਬਣਾ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟਰੱਸਟ ਦੀਆਂ ਟੀਮਾਂ ਨੂੰ ਸੂਚੀਆਂ ਤਿਆਰ ਕਰਨ ਲਈ ਕਿਹਾ ਹੈ। ਇਸ ਕਾਰਜ ਲਈ ਵੱਖਰੀ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਜਾਵੇਗਾ।

Advertisement
Tags :
Author Image

Advertisement
Advertisement
×