ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਉਮੀਦਵਾਰਾਂ ਦੀ ਦੂਜੀ ਸੂਚੀ ਅਗਲੇ ਹਫ਼ਤੇ ਹੋ ਸਕਦੀ ਹੈ ਜਾਰੀ

07:09 AM Mar 30, 2024 IST

ਚਰਨਜੀਤ ਭੁੱਲਰ
ਚੰਡੀਗੜ੍ਹ, 29 ਮਾਰਚ
ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਅਪਰੈਲ ਦੇ ਪਹਿਲੇ ਹਫ਼ਤੇ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ ਜਦੋਂਕਿ ਕਾਂਗਰਸ ਵਿਸਾਖੀ ਦੇ ਆਸ-ਪਾਸ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ। ‘ਆਪ’ ਨੇ ਪਹਿਲੇ ਗੇੜ ਵਿੱਚ ਅੱਠ ਉਮੀਦਵਾਰ ਐਲਾਨੇ ਸਨ। ਇਨ੍ਹਾਂ ਵਿੱਚੋਂ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਹੁਣ ਭਾਜਪਾ ਵਿੱਚ ਸ਼ਾਮਲ ਹੋ ਚੁੱਕਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸ਼ਨਿਚਰਵਾਰ ਨੂੰ ਦਿੱਲੀ ਜਾਣਗੇ ਜਿਥੇ ਉਹ ‘ਇੰਡੀਆ’ ਗੱਠਜੋੜ ਦੀ 31 ਮਾਰਚ ਦੀ ਰੈਲੀ ਵਿੱਚ ਸ਼ਮੂਲੀਅਤ ਕਰਨਗੇ। ਪੰਜਾਬ ਸਰਕਾਰ ਦੇ ਕਈ ਵਜ਼ੀਰ ਤੇ ਵਿਧਾਇਕ ਵੀ ਦਿੱਲੀ ਚਲੇ ਗਏ ਹਨ। ਮੁੱਖ ਮੰਤਰੀ ਤਿੰਨ ਅਪਰੈਲ ਨੂੰ ਚੰਡੀਗੜ੍ਹ ਮੁੜਨਗੇ। ਮੁੱਖ ਮੰਤਰੀ ਭਗਵੰਤ ਮਾਨ ਇੱਕ ਦਿਨ ਲਈ ਗੁਜਰਾਤ ਵਿੱਚ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਲਈ ਜਾਣਗੇ। ਪਤਾ ਲੱਗਾ ਹੈ ਕਿ ‘ਆਪ’ ਹਾਈਕਮਾਨ ਤਰਫੋਂ ਭਗਵੰਤ ਮਾਨ ਨੂੰ ਕੌਮੀ ਪੱਧਰ ’ਤੇ ਪਾਰਟੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ‘ਆਪ’ ਵੱਲੋਂ ਪਹਿਲਾਂ ਦੂਜੇ ਗੇੜ ਵਿਚ ਸਾਰੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਣਾ ਸੀ ਪਰ ਹੁਣ ਪਾਰਟੀ ਕੁੱਲ ਤਿੰਨ ਗੇੜਾਂ ਵਿਚ ਉਮੀਦਵਾਰਾਂ ਦੇ ਨਾਮ ਨਸ਼ਰ ਕਰੇਗੀ। ਸੂਤਰਾਂ ਅਨੁਸਾਰ ਪਾਰਟੀ ਦੂਜੇ ਗੇੜ ਵਿੱਚ ਆਨੰਦਪੁਰ ਸਾਹਿਬ, ਹੁਸ਼ਿਆਰਪੁਰ ਤੇ ਫਿਰੋਜ਼ਪੁਰ ਦੀ ਸੀਟ ਤੋਂ ਉਮੀਦਵਾਰ ਐਲਾਨ ਸਕਦੀ ਹੈ। ਆਨੰਦਪੁਰ ਸਾਹਿਬ ਤੋਂ ਪਾਰਟੀ ਦੇ ਟਕਸਾਲੀ ਆਗੂ ਜਾਂ ਵਰਕਰ ਨੂੰ ਟਿਕਟ ਦਿੱਤੇ ਜਾਣ ਦੀ ਸੰਭਾਵਨਾ ਹੈ ਜਦੋਂਕਿ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਉਮੀਦਵਾਰੀ ਮਿਲਣ ਦਾ ਅਨੁਮਾਨ ਹੈ। ਉਧਰ ਸੋਸ਼ਲ ਮੀਡੀਆ ’ਤੇ ਡਾ. ਚੱਬੇਵਾਲ ਦੀ ਟਿਕਟ ਬਾਰੇ ਅਫਵਾਹਾਂ ਦਾ ਬਾਜ਼ਾਰ ਗਰਮ ਹੈ। ਫਿਰੋਜ਼ਪੁਰ ਹਲਕੇ ਤੋਂ ਕਈ ਉਮੀਦਵਾਰਾਂ ਬਾਰੇ ਚਰਚਾ ਚੱਲ ਰਹੀ ਹੈ। ‘ਆਪ’ ਨੇ ਜਲੰਧਰ ਸੰਸਦੀ ਹਲਕੇ ਤੋਂ ਨਵੇਂ ਉਮੀਦਵਾਰ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਆਖਰੀ ਗੇੜ ਦੀ ਸੂਚੀ ਵਿਚ ਲੁਧਿਆਣਾ, ਗੁਰਦਾਸਪੁਰ ਅਤੇ ਜਲੰਧਰ ਦੇ ਉਮੀਦਵਾਰਾਂ ਦਾ ਐਲਾਨ ਹੋਵੇਗਾ। ਇਸੇ ਤਰ੍ਹਾਂ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਸਾਖੀ ਦੇ ਆਸ-ਪਾਸ ਜਾਰੀ ਕੀਤੀ ਜਾਵੇਗੀ। ਇਸ ਵਿਚ ਸੱਤ ਤੋਂ ਅੱਠ ਉਮੀਦਵਾਰਾਂ ਦਾ ਐਲਾਨ ਹੋ ਸਕਦਾ ਹੈ। ਹਾਈਕਮਾਨ ਨੇ ਚੋਣ ਤੋਂ 40 ਦਿਨ ਪਹਿਲਾਂ ਸਾਰੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਕਾਂਗਰਸ ਦੀ ਸੂਬਾਈ ਲੀਡਰਸ਼ਿਪ ਨੇ ਦਬਾਅ ਬਣਾਇਆ ਹੈ ਕਿ ਸਮੇਂ ਸਿਰ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇ। ਪਾਰਟੀ ਅੰਦਰ ਇਸ ਗੱਲ ਤੋਂ ਵੀ ਘੁਸਰ-ਮੁਸਰ ਚੱਲ ਰਹੀ ਹੈ ਕਿ ਕਾਂਗਰਸੀ ਨੇਤਾ ਆਪਣੀਆਂ ਬੀਵੀਆਂ ਦੀ ਥਾਂ ਖੁਦ ਮੈਦਾਨ ਵਿਚ ਨਿੱਤਰਨ।

Advertisement

Advertisement
Advertisement