ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ

07:32 AM Oct 24, 2024 IST

ਪੁਣੇ: ਪਹਿਲੇ ਮੈਚ ’ਚ ਹਾਰ ਤੋਂ ਝੰਬੇ ਭਾਰਤ ਨੂੰ ਜੇ ਨਿਊਜ਼ੀਲੈਂਡ ਖ਼ਿਲਾਫ਼ ਤਿੰਨ ਟੈਸਟ ਮੈਚਾਂ ਦੀ ਲੜੀ ’ਚ ਵਾਪਸੀ ਕਰਨੀ ਹੈ ਤਾਂ ਉਸ ਨੂੰ ਭਲਕੇ ਤੋਂ ਇਥੇ ਸ਼ੁਰੂ ਹੋਣ ਵਾਲੇ ਦੂਜੇ ਮੈਚ ’ਚ ਸੰਤੁਲਿਤ ਟੀਮ ਉਤਾਰਨੀ ਪਵੇਗੀ। ਭਾਰਤੀ ਟੀਮ ਬੰਗਲੂਰੂ ’ਚ ਖੇਡੇ ਗਏ ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ’ਚ ਸਿਰਫ਼ 46 ਦੌੜਾਂ ’ਤੇ ਆਊਟ ਹੋ ਗਈ ਸੀ ਅਤੇ ਉਸ ਨੂੰ ਅੱਠ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਥੇ ਐੱਮਸੀਏ ਸਟੇਡੀਅਮ ਦੀ ਪਿੱਚ ਨੂੰ ਭਾਰਤ ਦੀ ਸਥਿਤੀ ਨੂੰ ਦੇਖ ਕੇ ਤਿਆਰ ਕੀਤਾ ਗਿਆ ਹੈ। ਇਸ ’ਤੇ ਘਾਹ ਨਹੀਂ ਹੈ ਅਤੇ ਇਸ ਨੂੰ ਕਾਲੀ ਮਿੱਟੀ ਨਾਲ ਤਿਆਰ ਕੀਤਾ ਗਿਆ ਹੈ ਜਿਸ ’ਤੇ ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ਾਂ ਨੂੰ ਉਛਾਲ ਨਹੀਂ ਮਿਲੇਗਾ। -ਪੀਟੀਆਈ

Advertisement

Advertisement