ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਔਰਤਾਂ ਦੀ ਦੂਜੀ ਕਨਵੈਨਸ਼ਨ

09:02 AM Aug 10, 2023 IST
featuredImage featuredImage
ਕਨਵੈਨਸ਼ਨ ਵਿੱਚ ਸ਼ਾਮਲ ਔਰਤਾਂ ਤੇ ਹੋਰ।

ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਅਗਸਤ
ਹੜ੍ਹਾਂ ਦੇ ਮੁਆਵਜ਼ੇ ਵਜੋਂ ਕੇਂਦਰ ਸਰਕਾਰ ਵਲੋਂ ਕੋਈ ਪੈਕੇਜ ਨਾ ਦੇਣ ਅਤੇ ਹੋਰ ਮੰਗਾਂ ਨੂੰ ਲੈ ਕੇ 16 ਜਥੇਬੰਦੀਆਂ ਵੱਲੋਂ 22 ਅਗਸਤ ਨੂੰ ਲਗਣ ਵਾਲੇ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਲਈ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਔਰਤਾਂ ਦੀ ਦੂਸਰੀ ਕਨਵੈਨਸ਼ਨ ਕੀਤੀ ਗਈ| ਇਸ ਸਬੰਧ ਵਿਚ ਪਿੰਡ ਚੱਬਾ ਵਿਖੇ ਜਥੇਬੰਦੀ ਦੇ ਆਗੂ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ ਅਤੇ ਜਰਮਨਜੀਤ ਬੰਡਾਲਾ ਦੀ ਅਗਵਾਈ ਵਿੱਚ ਔਰਤਾਂ ਦੀ ਵੱਡੀ ਰੈਲੀ ਕੀਤਾ ਗਈ ਜਿਸ ਵਿਚ ਹੜ੍ਹਾਂ ਨਾਲ਼ ਹੋਏ ਨੁਕਸਾਨ ਲਈ ਕੇਂਦਰ ਸਰਕਾਰ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ, ਘੱਗਰ ਪਲਾਨ ਮੁਤਾਬਕ ਸਾਰੇ ਦਰਿਆਵਾਂ ਦਾ ਪੱਕਾ ਹੱਲ , ਖਰਾਬ ਹੋਈਆਂ ਫਸਲਾਂ ਦਾ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ, ਮਾਰੇ ਗਏ ਪਸ਼ੂ ਧਨ ਦਾ 1 ਲੱਖ ਰੁਪਏ ਮੁਆਵਜ਼ਾ, ਜਿਨ੍ਹਾਂ ਖੇਤਾਂ ਵਿੱਚ ਹੜ੍ਹਾਂ ਕਾਰਨ ਰੇਤ ਭਰ ਗਈ ਹੈ ,ਉਨ੍ਹਾਂ ਦੀ ਖਲਾਈ ਤੇ ਸਫਾਈ ਦਾ ਪ੍ਰਬੰਧ, ਬੋਰਵੈਲ ਦੇ ਨੁਕਸਾਨ ਦਾ ਮੁਆਵਜ਼ਾ, ਰੁੜ੍ਹ ਗਏ ਖ਼ੇਤਾਂ ਦਾ ਸਪੈਸ਼ਲ ਪੈਕੇਜ, ਐਮਐਸਪੀ ਗਾਰੰਟੀ ਕਾਨੂੰਨ ਬਣਾਉਣ ਅਤੇ ਮਨਰੇਗਾ ਸਕੀਮ ਤੁਰੰਤ ਚਾਲੂ ਕਰਨ ਅਤੇ 200 ਦਿਨ ਦਾ ਕੰਮ ਦੇਣ ਆਦਿ ਮੰਗਾਂ ਦਾ ਜ਼ਿਕਰ ਕੀਤਾ ਗਿਆ। ਇਸ ਮੌਕੇ ਮਨੀਪੁਰ ਅਤੇ ਹਰਿਆਣਾ ਹਿੰਸਾ ਖਿਲਾਫ ਨਿੰਦਾ ਮਤੇ ਪਾਸ ਕੀਤੇ ਗਏ। ਇਸ ਮੌਕੇ ਰੈਲੀ ਵਿਚ ਬੀਬੀ ਅਮਨਦੀਪ ਕੌਰ, ਸੁਖਵਿੰਦਰ ਕੌਰ, ਗੁਰਮੀਤ ਕੌਰ ਮੰਡਿਆਲਾ, ਸੁਖਵਿੰਦਰ ਕੌਰ ਖੂਹੀ ਸਾਬ੍ਹ ਸੰਬੋਧਨ ਕੀਤਾ ਅਤੇ ਦਿਲਬਾਗ ਸਿੰਘ ਖਾਪੜਖੇੜੀ, ਕੰਵਲਜੀਤ ਸਿੰਘ ਵੰਚੜੀ, ਚਰਨਜੀਤ ਸਿੰਘ ਸਫ਼ੀਪੁਰ, ਕੁਲਵੰਤ ਸਿੰਘ ਰਾਜਾਤਾਲ ਸਮੇਤ ਹੋਰ ਬੀਬੀਆਂ ਤੇ ਕਿਸਾਨ, ਮਜਦੂਰ ਹਾਜ਼ਰ ਸਨ|

Advertisement

Advertisement