ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਬਾਰੇ ਭੇਤ ਬਰਕਰਾਰ

08:31 AM Apr 26, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਅਪਰੈਲ
ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜਨ ਬਾਰੇ ਅਜੇ ਸਥਿਤੀ ਸਪਸ਼ਟ ਨਹੀਂ ਹੋ ਸਕੀ। ਅੱਜ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਅਤੇ ਚਾਚਾ ਸੁਖਚੈਨ ਸਿੰਘ ਨੇ ਜੇਲ੍ਹ ਵਿਚ ‘ਮੁਲਾਕਾਤ’ ਕੀਤੀ ਹੈ। ਮਿਲੇ ਵੇਰਵਿਆ ਮੁਤਾਬਕ ਅੰਮ੍ਰਿਤਪਾਲ ਸਿੰਘ ਵੱਲੋਂ ਐੱਨਐੱਸਏ ਵਧਾਉਣ ਖ਼ਿਲਾਫ਼ ਪਹਿਲੀ ਵਾਰ ਆਪਣੇ ਪੱਧਰ ’ਤੇ ਪਟੀਸ਼ਨ ਦਾਇਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ ਉਨ੍ਹਾਂ ਅਪਣਾ ਵਕੀਲ ਵੀ ਤੈਅ ਕੀਤਾ ਹੈ। ਪਰਿਵਾਰਕ ਮੈਂਬਰ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਦੁਪਹਿਰ 3 ਵਜੇ ਤੋਂ ਬਾਅਦ ਹੀ ਅੰਮ੍ਰਿਤਪਾਲ ਨੂੰ ਮਿਲਣ ਦਿੱਤਾ ਗਿਆ। ਮੀਟਿੰਗ ਦੌਰਾਨ ਸੁਰੱਖਿਆ ਏਜੰਸੀ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਹ ਇਸ ਅਹਿਮ ਮੁੱਦੇ ’ਤੇ ਚਰਚਾ ਨਹੀਂ ਕਰ ਸਕੇ। ਹੁਣ ਦੋਵੇਂ ਭਲਕੇ ਅੰਮ੍ਰਿਤਪਾਲ ਨਾਲ ਹੋਰ ਮੁਲਾਕਾਤ ਕਰਨ ਦੀ ਕੋਸ਼ਿਸ਼ ਕਰਨਗੇ।

Advertisement

Advertisement
Advertisement