ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਦਲ ਦਾ ਸਕੱਤਰ ਸਾਥੀਆਂ ਸਣੇ ਲੋਕ ਇਨਸਾਫ਼ ਪਾਰਟੀ ਵਿੱਚ ਸ਼ਾਮਲ

08:53 AM Oct 22, 2023 IST
ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਮੀਟਿੰਗ ਮਗਰੋਂ ਬੀਨੂੰ ਕੁਮਾਰ ਅਤੇ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 21 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਬੀਨੂੰ ਕੁਮਾਰ ਅਕਾਲੀ ਦਲ ਨੂੰ ਅਲਵਿਦਾ ਕਹਿਕੇ ਅੱਜ ਆਪਣੇ ਸੈਂਕੜੇ ਸਾਥੀਆਂ ਨਾਲ ਲੋਕ ਇਨਸਾਫ਼ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਬੀਨੂ ਕੁਮਾਰ ਅਤੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਵਿੱਚ ਹਰ ਆਗੂ ਅਤੇ ਵਰਕਰ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ‘ਆਪ’ ਸਰਕਾਰ ਨੂੰ ਚੁਣ ਕੇ ਆਪਣੇ ਖੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਅੱਜ ਪੰਜਾਬ ਵਿੱਚ ਗੈਂਗਸਟਰਵਾਦ ਅਤੇ ਰਿਸ਼ਵਤਖੋਰੀ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਇਹ ਬੜਾ ਸ਼ੁਭ ਸੰਕੇਤ ਹੈ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਭਾਜਪਾ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਰਾਜਕਾਲ ਦਾ ਸਵਾਦ ਵੀ ਵੇਖ ਲਿਆ ਹੈ ਅਤੇ ਹੁਣ ਉਨ੍ਹਾਂ ਨੂੰ ਖੋਟੇ ਅਤੇ ਖਰੇ ਦਾ ਪਤਾ ਚੱਲ ਚੁੱਕਾ ਹੈ। ਉਨ੍ਹਾਂ ਬੀਨੂੰ ਕੁਮਾਰ ਦੇ ਸਾਥੀਆਂ ਗਗਨ ਬਿਦਲਾਣ, ਗੁਰਜੋਤ ਸਿੰਘ, ਗੌਰਵ ਕੁਮਾਰ, ਅਮਨ ਬਠਿੰਡਾ, ਬਿੱਟੂ ਜਮਾਲਪੁਰ, ਅਕਾਸ਼ ਕੁਮਾਰ, ਸੂਰਜ ਕੁਮਾਰ, ਕਰਨ ਵਰਮਾ, ਵਿਸ਼ਾਲ ਚਾਵਰੀਆ, ਸੰਦੀਪ ਚਾਵਾਰੀਆ, ਜਤਿੰਦਰ ਸਿੰਘ ਬਿਦਲਾਣ ਅਤੇ ਦਵਿੰਦਰ ਸਿੰਘ ਨੂੰ ਸਨਮਾਨਿਤ ਕਰਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਬੀਨੂ ਕੁਮਾਰ ਨੇ ਕਿਹਾ ਕਿ 2022 ਦੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਹੀ ਲੋਕਾਂ ਪ੍ਰਤੀ ਆਪਣੀ ਡਿਊਟੀ ਪੂਰੀ ਪ੍ਰਤੀਬੱਧਤਾ ਅਤੇ ਇਮਾਨਦਾਰੀ ਨਾਲ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਹਰ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ।

Advertisement

Advertisement