ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਰਕੀਟ ਕਮੇਟੀ ਦੇ ਸਕੱਤਰ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ

08:58 AM Apr 18, 2024 IST
ਕਣਕ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਮਾਰਕੀਟ ਕਮੇਟੀ ਦੇ ਸਕੱਤਰ ਸੁਰਜੀਤ ਸਿੰਘ ਅਤੇ ਹੋਰ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 17 ਅਪਰੈਲ
ਮੰਡੀ ਗੋਬਿੰਦਗੜ੍ਹ ਦੀ ਅਨਾਜ ਮੰਡੀ ਵਿਚ ਮਾਰਕੀਟ ਕਮੇਟੀ ਦੇ ਸਕੱਤਰ ਸੁਰਜੀਤ ਸਿੰਘ ਨੇ ਅਨਾਜ ਮੰਡੀ ਦਾ ਦੌਰਾ ਕਰਕੇ ਮੰਡੀ ’ਚ ਕਣਕ ਦੀ ਆਮਦ ਦਾ ਜਾਇਜ਼ਾ ਲੈਂਦਿਆਂ ਸਰਕਾਰੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਪੰਜਾਬ ਸਰਕਾਰ ਦੀ ਖਰੀਦ ਏਜੰਸੀ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀ ਇੰਸਪੈਕਟਰ ਨੇਹਾ, ਇੰਸਪੈਕਟਰ ਅਮਨਦੀਪ ਸਿੰਘ ਸੈਣੀ, ਐੱਫਸੀਆਈ ਦੇ ਖਰੀਦ ਅਧਿਕਾਰੀ ਰਾਜੇਸ਼ ਠਾਕੁਰ ਵੱਲੋਂ ਅਨਾਜ ਮੰਡੀ ’ਚ ਆਈ ਕਣਕ ਦਾ ਸਰਕਾਰੀ ਮਾਪਢੰਡਾਂ ਤਹਿਤ ਖਰੀਦ ਕਰਦਿਆਂ 2275 ਰੁਪਏ ਦਾ ਰੇਟ ਲਗਾ ਕੇ ਸਰਕਾਰੀ ਖਰੀਦ ਸ਼ੁਰੂ ਕੀਤੀ। ਇੰਸਪੈਕਟਰ ਨੇਹਾ ਅਤੇ ਮਾਰਕੀਟ ਕਮੇਟੀ ਦੇ ਸਕੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਮੰਡੀ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਿਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿਚ ਲਿਆਉਣ। ਇਸ ਮੌਕੇ ਮੰਡੀ ਸੁਪਰਵਾਈਜ਼ਰ ਰਾਜ ਕੁਮਾਰ, ਆੜ੍ਹਤੀ ਮਨੋਜ ਹਸੀਜਾ, ਗੁਰਮੀਤ ਸਿੰਘ ਡਡਹੇੜੀ, ਅਮਨਿੰਦਰ ਸਿੰਘ, ਗੁਰਦੀਪ ਸਿੰਘ ਜੱਸੜ, ਗੁਰਚਰਨ ਸਿੰਘ, ਮੋਹਨ ਸਿੰਘ, ਹਰਦੇਵ ਸਿੰਘ ਗੋਹ, ਹਰਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਮੌਜੂਦ ਸਨ।

Advertisement

Advertisement
Advertisement