ਮਹਾਰਾਸ਼ਟਰ ਦੇ ਮੁੱਖ ਮੰਤਰੀ ਤੇ ਦੋ ਉਪ ਮੁੱਖ ਮੰਤਰੀਆਂ ਦੀ ਸੁਰੱਖਿਆ ਵਧਾਈ
ਮੁੰਬਈ, 13 ਅਕਤੂਬਰ
Security beefed up at residences of Chief Minister Eknath Shinde: ਐਨਸੀਪੀ ਆਗੂ ਅਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਇਕ ਦਿਨ ਬਾਅਦ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀਆਂ ਦੇਵੇਂਦਰ ਫੜਨਵੀਸ ਅਤੇ ਅਜੀਤ ਪਵਾਰ ਦੀ ਦੱਖਣੀ ਮੁੰਬਈ ਵਿੱਚ ਮਾਲਾਬਾਰ ਹਿੱਲ ਖੇਤਰ ਦੇ ਸਰਕਾਰੀ ਨਿਵਾਸਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਪੁਲੀਸ ਨੇ ਮਾਲਾਬਾਰ ਹਿੱਲ ਖੇਤਰ ਦੀਆਂ ਨਾਜ਼ੁਕ ਥਾਵਾਂ ’ਤੇ ਬੈਰੀਕੇਡ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਬਾਬਾ ਸਿੱਦੀਕ ਦੀ ਤਿੰਨ ਵਿਅਕਤੀਆਂ ਨੇ ਬੀਤੀ ਰਾਤ ਹੱਤਿਆ ਕਰ ਦਿੱਤੀ ਸੀ ਹਮਲਾਵਰਾਂ ਵਿੱਚੋਂ ਇੱਕ ਹਰਿਆਣਾ ਅਤੇ ਦੂਜਾ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਪੁਲੀਸ ਨੇ ਦੋ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਤੀਜਾ ਫਰਾਰ ਹੈ। ਪੁਲੀਸ ਨੇ ਤਿੰਨ ਮੁਲਜ਼ਮਾਂ ਸ਼ਿਵ, ਧਰਮਰਾਜ ਅਤੇ ਗੁਰਮੇਲ ਦੇ ਨਾਂ ਜਾਰੀ ਕਰ ਦਿੱਤੇ ਹਨ। ਸ਼ਿਵ ਅਤੇ ਧਰਮਰਾਜ ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਰਹਿਣ ਵਾਲੇ ਹਨ। ਦੋਵਾਂ ਦਾ ਕੋਈ ਪਿਛਲਾ ਅਪਰਾਧਿਕ ਰਿਕਾਰਡ ਨਹੀਂ ਹੈ ਜਦਕਿ ਗੁਰਮੇਲ ਹਰਿਆਣਾ ਦਾ ਵਸਨੀਕ ਹੈ। ਧਰਮਰਾਜ ਅਤੇ ਗੁਰਮੇਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸ਼ਿਵ ਫਰਾਰ ਹੈ ਜਿਸ ਨੂੰ ਇਸ ਕਤਲ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।