ਫਿਨਲੈਂਡ ’ਚ ਸਿਖਲਾਈ ਲਈ ਜਾਣ ਵਾਲੇ ਅਧਿਆਪਕਾਂ ਦੀ ਚੋਣ ਮੁਕੰਮਲ
08:03 AM Oct 04, 2024 IST
Advertisement
ਚੰਡੀਗੜ੍ਹ:
Advertisement
ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਮੁਹੱਈਆ ਕਰਵਾਉਣ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿੱਚ ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਨ੍ਹਾਂ ਪ੍ਰਾਇਮਰੀ ਅਧਿਆਪਕਾਂ ਦੀ ਸਿਖਲਾਈ ਲਈ ਚੋਣ ਹੋਈ ਹੈ, ਉਹ ਤਿੰਨ ਹਫ਼ਤਿਆਂ ਦੀ ਸਿਖਲਾਈ ਯੂਨੀਵਰਸਿਟੀ ਆਫ਼ ਤੁਰਕੂ ਵਿੱਚ ਹਾਸਲ ਕਰਨਗੇ। ਇਸ ਸਬੰਧੀ 600 ਅਧਿਆਪਕਾਂ ਵੱਲੋਂ ਆਨਲਾਈਨ ਅਪਲਾਈ ਕੀਤਾ ਸੀ। ਇਨ੍ਹਾਂ ਅਧਿਆਪਕਾਂ ਵੱਲੋਂ ਕੀਤੇ ਗਏ ਦਾਅਵਿਆਂ ਨੂੰ ਤਸਦੀਕ ਕਰਨ ਦੀ ਕਾਰਵਾਈ ਦੌਰਾਨ 6000 ਦੇ ਕਰੀਬ ਮਾਪਿਆਂ ਨਾਲ ਸੰਪਰਕ ਕੀਤਾ ਗਿਆ ਸੀ। ਅਧਿਆਪਕਾਂ ਦੇ ਪਿਛਲੇ ਸਾਲਾਂ ਦੇ ਨਤੀਜਿਆਂ ਦੀ ਘੋਖ ਕੀਤੀ ਗਈ ਅਤੇ ਸਾਲਾਨਾ ਗੁਪਤ ਰਿਪੋਰਟਾਂ ਨੂੰ ਵੀ ਵਾਚਿਆ ਗਿਆ। -ਟਨਸ
Advertisement
Advertisement