ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੂੰ ਬਠਿੰਡਾ ’ਚੋਂ ਨਾ ਲੱਭਿਆ ਭਾਜਪਾ ਦਾ ਸੀਨੀਅਰ ਆਗੂ

07:22 AM Feb 21, 2024 IST

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 20 ਫਰਵਰੀ
ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਮੋਰਚੇ ਨਾਲ ਸਬੰਧਿਤ ਜਥੇਬੰਦੀਆਂ ਨੇ ਅੱਜ ਜ਼ਿਲ੍ਹੇ ਵਿਚਲੇ ਸ਼ੇਖ਼ਪੁਰਾ ਅਤੇ ਜੀਦਾ ਟੌਲ ਪਲਾਜ਼ਿਆਂ ਨੂੰ ਪਰਚੀ ਮੁਕਤ ਕੀਤਾ। ਮੋਰਚੇ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ ਪਰ ਕਿਸਾਨ ਜਥੇਬੰਦੀਆਂ ਵੱਲੋਂ ਇਸ ਜ਼ਿਲ੍ਹੇ ’ਚ ਕਿਸੇ ਵੀ ਭਾਜਪਾ ਆਗੂ ਦਾ ਘਿਰਾਓ ਨਹੀਂ ਕੀਤਾ ਗਿਆ ਜਦਕਿ ਹੋਰ ਪਾਰਟੀਆਂ ਵਿੱਚੋਂ ਭਾਜਪਾ ਵਿਚ ਆਏ ਸਾਬਕਾ ਵਿਧਾਇਕਾਂ ਦੀ ਰਿਹਾਇਸ਼ ਵੀ ਇਸ ਜ਼ਿਲ੍ਹੇ ਵਿਚ ਹੈ ਪਰ ਜਥੇਬੰਦੀਆਂ ਨੇ ਉਨ੍ਹਾਂ ਵਿਚੋਂ ਕਿਸੇ ਦੇ ਵੀ ਘਰ ਦਾ ਘਿਰਾਓ ਨਹੀਂ ਕੀਤਾ।
ਅਣ-ਅਧਿਕਾਰਤ ਸੂਤਰਾਂ ਅਨੁਸਾਰ ਸਿਰਫ ਮੈਂਬਰ ਪਾਰਲੀਮੈਂਟ ਅਤੇ ਵਿਧਾਇਕਾਂ ਦਾ ਹੀ ਘਿਰਾਓ ਕੀਤਾ ਜਾਣਾ ਸੀ ਪਰ ਬਠਿੰਡਾ ’ਚ ਅਜਿਹਾ ਆਗੂ ਨਾ ਹੋਣ ਕਰਕੇ ਕਿਸਾਨਾਂ ਨੇ ਇਸ ਮਾਮਲੇ ’ਤੇ ਟਾਲਾ ਵੱਟ ਲਿਆ। ਉਂਜ ਉਕਤ ਟੌਲ ਪਲਾਜ਼ਿਆਂ ’ਤੇ ਭਾਕਿਯੂ (ਡਕੌਂਦਾ) ਦੇ ਜ਼ਿਲ੍ਹਾ ਜਨਰਲ ਸਕੱਤਰ ਰਾਜਮਹਿੰਦਰ ਸਿੰਘ ਕੋਟਭਾਰਾ, ਭਾਕਿਯੂ (ਲੱਖੋਵਾਲ) ਦੇ ਦਾਰਾ ਸਿੰਘ, ਜਮਹੂਰੀ ਕਿਸਾਨ ਸਭਾ ਦੇ ਸੁਖਮੰਦਰ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ।

Advertisement

Advertisement