ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਨੀਅਰ ਵੈਟਰਨਰੀ ਅਫ਼ਸਰ ਨੇ ਅਹੁਦਾ ਸੰਭਾਲਿਆ

10:39 AM Oct 23, 2024 IST
ਡਾ. ਵਿਜੈ ਕੁਮਾਰ ਦਾ ਸਵਾਗਤ ਕਰਦੇ ਹੋਏ ਸਟਾਫ ਮੈਂਬਰ। -ਫੋਟੋ: ਧਵਨ

ਪਠਾਨਕੋਟ: ਡਾ. ਵਿਜੈ ਕੁਮਾਰ ਵੈਟਰਨਰੀ ਅਫ਼ਸਰ ਨੇ ਸਿਵਲ ਪਸ਼ੂ ਹਸਪਤਾਲ ਨੰਗਲਭੂਰ ਜ਼ਿਲ੍ਹਾ ਪਠਾਨਕੋਟ ਨੇ ਪ੍ਰਮੋਸ਼ਨ ਹੋਣ ਉਪਰੰਤ ਸੀਨੀਅਰ ਵੈਟਰਨਰੀ ਅਫਸਰ ਪਠਾਨਕੋਟ ਦਾ ਅਹੁਦਾ ਅੱਜ ਪਸ਼ੂ ਹਸਪਤਾਲ ਵਿੱਚ ਸੰਭਾਲ ਲਿਆ। ਉਨ੍ਹਾਂ ਦਾ ਸਮੂਹ ਸਟਾਫ ਮੈਂਬਰਾਂ ਨੇ ਹਾਰ ਪਾ ਕੇ ਸਵਾਗਤ ਕੀਤਾ। ਅਹੁਦਾ ਸੰਭਾਲਣ ਮੌਕੇ ਡਾ. ਵਿਜੈ ਕੁਮਾਰ ਨੇ ਕਿਹਾ ਕਿ ਉਹ ਆਪਣੇ ਅਧੀਨ ਕੰਮ ਕਰ ਰਹੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣਗੇ ਤੇ ਪਸ਼ੂ ਪਾਲਕਾਂ ਦੇ ਹਿੱਤਾਂ ਨੂੰ ਪਹਿਲ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪਸ਼ੂ ਪਾਲਕਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਪਸ਼ੂ ਪਾਲਣ, ਡੇਅਰੀ ਅਤੇ ਬੱਕਰੀਆਂ ਪਾਲਣ ਦੇ ਧੰਦੇ ਨੂੰ ਅਪਨਾਉਣ ਲਈ ਵੀ ਉਤਸ਼ਾਹਿਤ ਕਰਨਗੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਜੋਗਿੰਦਰ ਪਾਲ ਭੱਟੀ, ਡਾ. ਪੂਜਾ ਸੋਨੀ, ਸੁਰੇਸ਼ ਕੁਮਾਰ, ਪਵਨ ਕੁਮਾਰ ਸ਼ਰਮਾ, ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਆਗੂ ਕਿਸ਼ਨ ਚੰਦਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement