ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਤਿਵਾਦੀਆਂ ਨਾਲ ਸਬੰਧਾਂ ਦੇ ਦੋਸ਼ ਹੇਠ ਜੰਮੂ ਕਸ਼ਮੀਰ ਦੇ ਚਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ

09:33 PM Jun 08, 2024 IST
ਸ੍ਰੀਨਗਰ, 8 ਜੂਨਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਅਤਿਵਾਦੀਆਂ ਨਾਲ ਸਬੰਧਾਂ ਦੇ ਦੋਸ਼ ਹੇਠ ਦੋ ਪੁਲੀਸ ਮੁਲਾਜ਼ਮਾਂ ਸਮੇਤ ਚਾਰ ਸਰਕਾਰੀ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਬਰਖ਼ਾਸਤ ਮੁਲਾਜ਼ਮਾਂ ਵਿੱਚ ਕਾਂਸਟੇਬਲ ਅਬਦੁਲ ਰਹਿਮਾਨ ਡਾਰ ਤੇ ਗ਼ੁਲਾਮ ਰਸੂਲ ਭੱਟ, ਅਧਿਆਪਕ ਸ਼ਬੀਰ ਅਹਿਮਦ ਅਤੇ ਜਲ ਸ਼ਕਤੀ ਵਿਭਾਗ ਵਿੱਚ ਸਹਾਇਕ ਲਾਈਨਮੈਨ ਅਨਾਇਤਉੱਲ੍ਹਾ ਸ਼ਾਹ ਪੀਰਜ਼ਾਦਾ ਸ਼ਾਮਲ ਹਨ। ਇਨ੍ਹਾਂ ਦੀਆਂ ਸੇਵਾਵਾਂ ਸੰਵਿਧਾਨ ਦੀ ਧਾਰਾ 311 ਤਹਿਤ ਖ਼ਤਮ ਕੀਤੀਆਂ ਗਈਆਂ ਹਨ। ਇਸ ਸਬੰਧੀ ਵੱਖਰੇ ਆਦੇਸ਼ ਵਿੱਚ ਸਰਕਾਰ ਨੇ ਕਿਹਾ ਕਿ ਉਪ ਰਾਜਪਾਲ ਮਨੋਜ ਸਿਨਹਾ ਵੱਲੋਂ ਸੂਬੇ ਦੀ ਸੁਰੱਖਿਆ ਦੇ ਹਿੱਤ ਵਿੱਚ ਚਾਰ ਮੁਲਾਜ਼ਮਾਂ ਨੂੰ ਬਰਖ਼ਾਸਤ ਕੀਤਾ ਗਿਆ ਹੈ। ਆਦੇਸ਼ਾਂ ਮੁਤਾਬਕ, ਸਿਨਹਾ ਇਸ ਗੱਲ ਤੋਂ ਸੰਤੁਸ਼ਟ ਹਨ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ ਸਬੰਧੀ ਮੌਜੂਦਾ ਜਾਣਕਾਰੀ ਕਾਫੀ ਸੀ ਅਤੇ ਪੜਤਾਲ ਦੀ ਹੋਰ ਲੋੜ ਨਹੀਂ ਸੀ। -ਪੀਟੀਆਈ
Advertisement

 

 

Advertisement

Advertisement